2 Kings 19:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਆਮੋਸ ਦੇ ਪੁੱਤਰ ਯਸਾਯਾਹ ਨੇ ਹਿਜ਼ਕੀਯਾਹ ਨੂੰ ਇਹ ਸੰਦੇਸ਼ ਅਖਵਾ ਭੇਜਿਆ, “ਇਸਰਾਏਲ ਦਾ ਯਹੋਵਾਹ ਪਰਮੇਸ਼ੁਰ ਇਹ ਆਖਦਾ ਹੈ ਕਿ ਤੂੰ ਜੋ ਪ੍ਰਾਰਥਨਾ ਅੱਸ਼ੂਰ ਦੇ ਪਾਤਸ਼ਾਹ ਸਨਹੇਰੀਬ ਦੇ ਬਾਬਤ ਮੇਰੇ ਅੱਗੇ ਕੀਤੀ ਹੈ ਉਹ ਮੈਂ ਸੁਣ ਲਈ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਆਮੋਸ਼ ਦੇ ਪੁੱਤ੍ਰ ਯਸਾਯਾਹ ਨੇ ਹਿਜ਼ਕੀਯਾਹ ਨੂੰ ਏਹ ਅਖਵਾ ਘੱਲਿਆ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ, ਜੋ ਪ੍ਰਾਰਥਨਾ ਤੈਂ ਅੱਸ਼ੂਰ ਦੇ ਪਾਤਸ਼ਾਹ ਸਨਹੇਰੀਬ ਦੇ ਵਿਖੇ ਮੈਥੋਂ ਮੰਗੀ ਹੈ ਉਹ ਮੈਂ ਸੁਣ ਲਈ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਆਮੋਸ ਦੇ ਪੁੱਤਰ ਯਸਾਯਾਹ ਨੇ ਹਿਜ਼ਕੀਯਾਹ ਨੂੰ ਇਹ ਸੁਨੇਹਾ ਭੇਜਿਆ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਹ ਆਖਦਾ ਹੈ ਕਿ ਜਿਹੜੀ ਪ੍ਰਾਰਥਨਾ ਤੂੰ ਅੱਸ਼ੂਰ ਦੇ ਰਾਜੇ ਸਨਹੇਰੀਬ ਦੇ ਵਿਖੇ ਮੇਰੇ ਅੱਗੇ ਕੀਤੀ ਹੈ, ਉਹ ਮੈਂ ਸੁਣ ਲਈ ਹੈ।