2 Kings 19:37 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਉਹ ਆਪਣੇ ਦੇਵਤੇ ਨਿਸਰੋਕ ਦੇ ਮੰਦਰ ਵਿੱਚ ਪਹੁੰਚਿਆ ਤੇ ਉੱਥੇ ਉਪਾਸਨਾ ਕਰ ਰਿਹਾ ਸੀ ਤਾਂ ਅੰਦਰਮਲਕ ਅਤੇ ਸ਼ਰਸਰ ਨੇ ਉਸ ਨੂੰ ਤਲਵਾਰ ਨਾਲ ਵੱਢ ਸੁੱਟਿਆ। ਫ਼ਿਰ ਉਹ ਅਰਾਰਾਤ ਦੇ ਦੇਸ਼ ਨੂੰ ਭੱਜ ਗਏ। ਫ਼ਿਰ ਸਨਹੇਰੀਬ ਦੀ ਥਾਵੇਂ ਉਸਦਾ ਪੁੱਤਰ ਸਰਹਦੋਨ ਨਵਾਂ ਪਾਤਸ਼ਾਹ ਬਣਿਆ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਐਉਂ ਹੋਇਆ ਜਦ ਉਹ ਆਪਣੇ ਦਿਓਤੇ ਨਿਸਰੋਕ ਦੇ ਮੰਦਰ ਵਿੱਚ ਪੂਜਾ ਕਰ ਰਿਹਾ ਸੀ ਤਾਂ ਅਦਰਮਲਕ ਅਰ ਸ਼ਰਸਕ ਨੇ ਉਹ ਨੂੰ ਤਲਵਾਰ ਨਾਲ ਵੱਢ ਛੱਡਿਆ ਅਰ ਓਹ ਅਰਾਰਾਤ ਦੇ ਦੇਸ ਨੂੰ ਭੱਜ ਗਏ ਅਰ ਉਹ ਦਾ ਪੁੱਤ੍ਰ ਏਸਰ ਹਦੋਨ ਉਹ ਦੇ ਥਾਂ ਰਾਜ ਕਰਨ ਲੱਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਇਸ ਤਰ੍ਹਾਂ ਹੋਇਆ ਜਦ ਉਹ ਆਪਣੇ ਦੇਵਤੇ ਨਿਸਰੋਕ ਦੇ ਮੰਦਰ ਵਿੱਚ ਪੂਜਾ ਕਰ ਰਿਹਾ ਸੀ, ਤਾਂ ਅਦਰਮਲਕ ਅਤੇ ਸ਼ਰਸਰ ਨੇ ਉਹ ਨੂੰ ਤਲਵਾਰ ਨਾਲ ਵੱਢ ਛੱਡਿਆ ਅਤੇ ਉਹ ਅਰਾਰਾਤ ਦੇ ਦੇਸ ਨੂੰ ਭੱਜ ਗਏ ਅਤੇ ਉਹ ਦਾ ਪੁੱਤਰ ਏਸਰ-ਹੱਦੋਨ ਉਹ ਦੇ ਥਾਂ ਰਾਜ ਕਰਨ ਲੱਗਾ।