2 Kings 2:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਏਲੀਯਾਹ ਨੇ ਆਪਣਾ ਕੋਟ ਲਾਹ ਕੇ ਵਲੇਟਿਆ ਅਤੇ ਇਸ ਨਾਲ ਪਾਣੀ ਨੂੰ ਮਾਰਿਆ। ਇਸ ਨਾਲ ਪਾਣੀ ਖੱਬੇ ਅਤੇ ਸੱਜੇ ਦੋ ਹਿੱਸਿਆਂ ਵਿੱਚ ਵੰਡ ਗਿਆ। ਫ਼ੇਰ ਏਲੀਯਾਹ ਅਤੇ ਅਲੀਸ਼ਾ ਸੁੱਕੀ ਧਰਤੀ ਤੋਂ ਦੀ ਤੁਰ ਕੇ ਯਰਦਨ ਨਦੀ ਦੇ ਦੂਜੇ ਪਾਸੇ ਚੱਲੇ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਏਲੀਯਾਹ ਨੇ ਆਪਣੀ ਚੱਦਰ ਲਈ ਅਰ ਉਹ ਨੂੰ ਵਲ੍ਹੇਟ ਕੇ ਪਾਣੀ ਉੱਤੇ ਮਾਰਿਆ ਅਰ ਉਹ ਪਾਟ ਕੇ ਐਧਰ ਔਧਰ ਹੋ ਗਿਆ ਸੋ ਓਹ ਦੋਵੇਂ ਸੁੱਕੀ ਧਰਤੀ ਦੇ ਉੱਤੋਂ ਦੀ ਪਾਰ ਹੋ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਏਲੀਯਾਹ ਨੇ ਆਪਣੀ ਚਾਦਰ ਲਈ, ਉਹ ਨੂੰ ਵਲ੍ਹੇਟ ਕੇ ਪਾਣੀ ਉੱਤੇ ਮਾਰਿਆ ਅਤੇ ਉਹ ਪਾਟ ਕੇ ਇੱਧਰ-ਉੱਧਰ ਹੋ ਗਿਆ, ਤਦ ਉਹ ਦੋਵੇਂ ਸੁੱਕੀ ਧਰਤੀ ਦੇ ਉੱਤੋਂ ਦੀ ਪਾਰ ਲੰਘ ਗਏ।