2 Kings 20:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸੇ ਸਮੇਂ ਦੌਰਾਨ, ਹਿਜ਼ਕੀਯਾਹ ਬਹੁਤ ਬਿਮਾਰ ਹੋ ਗਿਆ ਅਤੇ ਮਰਨ ਕਿਨਾਰੇ ਸੀ। ਫ਼ੇਰ ਅਮੋਸ ਦਾ ਪੁੱਤਰ ਨਬੀ ਯਸਾਯਾਹ ਉਸ ਕੋਲ ਆਇਆ ਅਤੇ ਆਖਿਆ, “ਯਹੋਵਾਹ ਆਖਦਾ ਹੈ, ਆਪਣੇ ਟੱਬਰ ਦੇ ਲੋਕਾਂ ਲਈ ਆਪਣੀ ਵਸੀਅਤ ਲਿਖ ਦੇ ਕਿਉਂ ਕਿ ਤੂੰ ਮਰ ਜਾਣ ਵਾਲਾ ਹੈਂ। ਤੂੰ ਜਿਉਂਦਾ ਨਹੀਂ ਬਚੇਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹੀਂ ਦਿਨੀਂ ਹਿਜ਼ਕੀਯਾਹ ਬੀਮਾਰ ਹੋ ਕੇ ਮਰਨ ਲੱਗਾ ਸੀ ਅਰ ਆਮੋਸ ਦਾ ਪੁੱਤ੍ਰ ਯਸਾਯਾਹ ਨਬੀ ਉਹ ਦੇ ਕੋਲ ਆਇਆ ਅਰ ਉਹ ਨੂੰ ਆਖਿਆ, ਯਹੋਵਾਹ ਐਉਂ ਆਖਦਾ ਹੈ ਕਿ ਤੂੰ ਆਪਣੇ ਘਰਾਣੇ ਉੱਤੇ ਜੁੰਮੇਵਾਰੀ ਪਾ ਕਿਉਂ ਜੋ ਤੂੰ ਮਰਨਾਊ ਹੈਂ ਅਤੇ ਨਹੀਂ ਬਚੇਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਦਿਨਾਂ ਵਿੱਚ ਹਿਜ਼ਕੀਯਾਹ ਬਿਮਾਰ ਹੋ ਕੇ ਮਰਨ ਵਾਲਾ ਸੀ, ਤਾਂ ਆਮੋਸ ਦਾ ਪੁੱਤਰ ਯਸਾਯਾਹ ਨਬੀ ਉਹ ਦੇ ਕੋਲ ਆਇਆ ਅਤੇ ਉਹ ਨੂੰ ਆਖਿਆ ਕਿ ਯਹੋਵਾਹ ਇਹ ਆਖਦਾ ਹੈ ਕਿ ਤੂੰ ਆਪਣੇ ਘਰਾਣੇ ਉੱਤੇ ਜ਼ਿੰਮੇਵਾਰੀ ਪਾ, ਕਿਉਂ ਜੋ ਤੂੰ ਮਰਨ ਵਾਲਾ ਹੈਂ ਅਤੇ ਬਚੇਂਗਾ ਨਹੀਂ।