2 Kings 20:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਿਜ਼ਕੀਯਾਹ ਨੇ ਬਾਬਲ ਤੋਂ ਆਏ ਆਦਮੀਆਂ ਦਾ ਸੁਆਗਤ ਕੀਤਾ ਅਤੇ ਆਪਣੇ ਘਰ ਦੀਆਂ ਕੀਮਤੀ ਵਸਤਾਂ ਉਨ੍ਹਾਂ ਨੂੰ ਵਿਖਾਈਆਂ। ਉਸ ਨੇ ਉਨ੍ਹਾਂ ਨੂੰ ਆਪਣਾ ਸਾਰਾ ਤੋਸ਼ਾ-ਖਾਨਾ, ਉਸ ਵਿੱਚ ਪਇਆ ਸੋਨਾ, ਚਾਂਦੀ, ਮਸਾਲੇ, ਖਾਲਸ ਤੇਲ, ਆਪਣਾ ਸ਼ਸਤਰ ਖਾਨਾ ਅਤੇ ਉਹ ਸਭ ਕੁਝ ਜੋ ਉਸ ਦੇ ਖਜ਼ਾਨਿਆਂ ਵਿੱਚ ਸੀ, ਵਿਖਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਹਿਜ਼ਕੀਯਾਹ ਨੇ ਉਨ੍ਹਾਂ ਦੀ ਸੁਣੀ ਅਰ ਆਪਣਾ ਸਾਰਾ ਤੋਸ਼ਾ ਖਾਨਾ ਉਨ੍ਹਾਂ ਨੂੰ ਵਿਖਾਇਆ, ਚਾਂਦੀ, ਸੋਨਾ, ਮਸਾਲਾ, ਖ਼ਾਲਸ ਤੇਲ, ਆਪਣਾ ਸ਼ਸਤਰ ਖ਼ਾਨਾ ਅਤੇ ਸਭ ਕੁਝ ਜੋ ਉਹ ਦੇ ਖਜ਼ਾਨਿਆਂ ਵਿੱਚ ਸੀ । ਉਹ ਦੇ ਮਹਿਲ ਤੇ ਉਹ ਦੀ ਸਾਰੀ ਪਾਤਸ਼ਾਹੀ ਵਿੱਚ ਕੁਝ ਅਜਿਹਾ ਨਹੀਂ ਸੀ ਜੋ ਹਿਜ਼ਕੀਯਾਹ ਨੇ ਉਨ੍ਹਾਂ ਨੂੰ ਨਾ ਵਿਖਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਹਿਜ਼ਕੀਯਾਹ ਨੇ ਉਨ੍ਹਾਂ ਦੀ ਸੁਣੀ ਅਤੇ ਆਪਣਾ ਸਾਰਾ ਤੋਸ਼ਾ-ਖ਼ਾਨਾ ਉਨ੍ਹਾਂ ਨੂੰ ਵਿਖਾਇਆ, ਚਾਂਦੀ, ਸੋਨਾ, ਮਸਾਲਾ, ਖ਼ਾਲਸ ਤੇਲ, ਆਪਣਾ ਸ਼ਸਤਰ-ਖ਼ਾਨਾ ਅਤੇ ਸਭ ਕੁਝ ਜੋ ਉਹ ਦੇ ਖਜ਼ਾਨਿਆਂ ਵਿੱਚ ਸੀ। ਉਹ ਦੇ ਮਹਿਲ ਵਿੱਚ ਅਤੇ ਉਹ ਦੇ ਸਾਰੇ ਰਾਜ ਵਿੱਚ ਅਜਿਹਾ ਕੁਝ ਨਹੀਂ ਸੀ, ਜਿਸ ਨੂੰ ਹਿਜ਼ਕੀਯਾਹ ਨੇ ਉਨ੍ਹਾਂ ਨੂੰ ਨਹੀਂ ਵਿਖਾਇਆ।