2 Kings 21:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮਨੱਸ਼ਹ ਨੇ ਫ਼ਿਰ ਉੱਚੀਆਂ ਥਾਵਾਂ ਨੂੰ ਬਣਾਇਆ। ਜਿਹੜੀਆਂ ਕਿ ਉਸ ਦੇ ਪਿਤਾ ਹਿਜ਼ਕੀਯਾਹ ਨੇ ਨਸ਼ਟ ਕਰਵਾਈਆਂ ਸਨ। ਉਸ ਨੇ ਮੁੜ ਤੋਂ ਜਗਵੇਦੀਆਂ, ਬਆਲ ਦੇਵਤੇ ਲਈ ਬਣਵਾਈਆਂ ਅਤੇ ਅਸ਼ੀਰਾਹ ਦੇ ਟੁੰਡ (ਖੰਭ) ਬਣਵਾਏ ਜਿਵੇਂ ਕਿ ਇਸਰਾਏਲ ਦੇ ਪਾਤਸ਼ਾਹ ਅਹਾਬ ਨੇ ਬਣਵਾਏ ਸਨ। ਮਨੱਸ਼ਹ ਨੇ ਸਾਰੇ ਸੁਰਗੀ ਲਸ਼ਕਰਾਂ ਨੂੰ ਮੱਥਾ ਟੇਕਿਆ ਤੇ ਉਹਨਾਂ ਉਪਾਸਨਾ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਉਨ੍ਹਾਂ ਉੱਚਿਆਂ ਥਾਵਾਂ ਨੂੰ ਫੇਰ ਬਣਾ ਲਿਆ ਜਿਨ੍ਹਾਂ ਨੂੰ ਉਸ ਦੇ ਪਿਉ ਹਿਜ਼ਕੀਯਾਹ ਨੇ ਢਾਹ ਦਿੱਤਾ ਸੀ ਅਰ ਬਆਲ ਦੀਆਂ ਜਗਵੇਦੀਆਂ ਬਣਾਈਆਂ ਅਤੇ ਟੁੰਡ ਬਣਾਏ ਜਿਵੇਂ ਇਸਾਰਏਲ ਦੇ ਪਾਤਸ਼ਾਹ ਅਹਾਬ ਕੀਤਾ ਸੀ ਅਤੇ ਸਾਰੇ ਸੁਰਗੀ ਲਸ਼ਕਰ ਨੂੰ ਮੱਥਾ ਟੇਕਿਆ ਅਤੇ ਉਨ੍ਹਾਂ ਦੀ ਪੂਜਾ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਉਨ੍ਹਾਂ ਉੱਚਿਆਂ ਥਾਵਾਂ ਨੂੰ ਫੇਰ ਬਣਾ ਲਿਆ ਜਿਨ੍ਹਾਂ ਨੂੰ ਉਸ ਦੇ ਪਿਤਾ ਹਿਜ਼ਕੀਯਾਹ ਨੇ ਢਾਹ ਦਿੱਤਾ ਸੀ ਅਤੇ ਬਆਲ ਦੀਆਂ ਜਗਵੇਦੀਆਂ ਬਣਾਈਆਂ ਅਤੇ ਟੁੰਡ ਬਣਾਏ, ਜਿਵੇਂ ਇਸਰਾਏਲ ਦੇ ਰਾਜਾ ਅਹਾਬ ਨੇ ਕੀਤਾ ਸੀ ਅਤੇ ਅਕਾਸ਼ ਦੇ ਸਾਰੇ ਲਸ਼ਕਰ ਨੂੰ ਮੱਥਾ ਟੇਕਿਆ ਅਤੇ ਉਨ੍ਹਾਂ ਦੀ ਪੂਜਾ ਕੀਤੀ।