2 Kings 21:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਆਪਣੀ ਘੜੀ ਹੋਈ ਅਸ਼ੇਰਾਹ ਦੀ ਮੂਰਤ ਨੂੰ ਮੰਦਰ ਵਿੱਚ ਧਰ ਦਿੱਤਾ। ਯਹੋਵਾਹ ਨੇ ਦਾਊਦ ਅਤੇ ਉਸ ਦੇ ਪੁੱਤਰ ਸੁਲੇਮਾਨ ਨੂੰ ਇਸ ਮੰਦਰ ਬਾਰੇ ਆਖਿਆ ਸੀ ਕਿ, “ਮੈਂ ਇਸਰਾਏਲ ਦੇ ਸਾਰੇ ਸ਼ਹਿਰਾਂ ਵਿੱਚੋਂ ਯਰੂਸ਼ਲਮ ਨੂੰ ਚੁਣਿਆ ਹੈ ਅਤੇ ਮੈਂ ਯਰੂਸ਼ਲਮ ਦੇ ਮੰਦਰ ਵਿੱਚ ਹਮੇਸ਼ਾ ਲਈ ਆਪਣਾ ਨਾਂ ਰੱਖਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੇ ਆਪਣੀ ਉੱਕਰੀ ਹੋਈ ਅਸ਼ੇਰਾਹ ਦੇਵੀ ਦੀ ਮੂਰਤ ਨੂੰ ਉਸ ਭਵਨ ਵਿੱਚ ਧਰ ਦਿੱਤਾ ਜਿਹ ਦੇ ਵਿਖੇ ਯਹੋਵਾਹ ਨੇ ਦਾਊਦ ਅਰ ਉਹ ਦੇ ਪੁੱਤ੍ਰ ਸੁਲੇਮਾਨ ਨੂੰ ਆਖਿਆ ਸੀ ਕਿ ਏਸ ਭਵਨ ਵਿੱਚ ਅਰ ਯਰੂਸ਼ਲਮ ਵਿੱਚ ਜਿਹ ਨੂੰ ਮੈਂ ਇਸਰਾਏਲ ਦਿਆਂ ਸਾਰਿਆਂ ਗੋਤਾਂ ਵਿੱਚੋਂ ਚੁਣ ਲਿਆ ਸਦਾ ਤੀਕਰ ਆਪਣਾ ਨਾਮ ਰੱਖਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਆਪਣੀ ਉੱਕਰੀ ਹੋਈ ਅਸ਼ੇਰਾਹ ਦੇਵੀ ਦੇ ਉੱਚੀ ਮੂਰਤੀ ਨੂੰ ਉਸ ਭਵਨ ਵਿੱਚ ਦਿੱਤਾ, ਜਿਸ ਦੇ ਬਾਰੇ ਯਹੋਵਾਹ ਨੇ ਦਾਊਦ ਅਤੇ ਉਹ ਦੇ ਪੁੱਤਰ ਸੁਲੇਮਾਨ ਨੂੰ ਆਖਿਆ ਸੀ ਕਿ ਇਸ ਭਵਨ ਵਿੱਚ ਅਤੇ ਯਰੂਸ਼ਲਮ ਵਿੱਚ ਜਿਸ ਨੂੰ ਮੈਂ ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਚੁਣ ਲਿਆ, ਆਪਣਾ ਨਾਮ ਸਦਾ ਤੱਕ ਰੱਖਾਂਗਾ।