2 Kings 21:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਲੋਕਾਂ ਨੇ ਪਰਮੇਸ਼ੁਰ ਦੀ ਗੱਲ ਨਾ ਸੁਣੀ। ਮਨੱਸ਼ਹ ਨੇ ਉਨ੍ਹਾਂ ਤੋਂ ਉਨ੍ਹਾਂ ਲੋਕਾਂ ਨਾਲੋਂ ਵੀ ਭੈੜੇ ਕੰਮ ਕਰਵਾਏ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲ ਦੀ ਖਾਤਰ ਤਬਾਹ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਓਹਨਾਂ ਨੇ ਕੰਨ ਨਾ ਲਾਇਆ ਅਰ ਮਨੱਸ਼ਹ ਨੇ ਓਹਨਾਂ ਨੂੰ ਬਹਿਕਾਇਆ ਭਈ ਓਹ ਉਨ੍ਹਾਂ ਕੌਮਾਂ ਨਾਲੋਂ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗਿਓਂ ਨਾਸ ਕੀਤਾ ਸੀ ਹੋਰ ਭੀ ਭੈੜੇ ਕੰਮ ਕਰਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਹਨਾਂ ਨੇ ਧਿਆਨ ਨਾ ਲਾਇਆ ਅਤੇ ਮਨੱਸ਼ਹ ਨੇ ਉਹਨਾਂ ਨੂੰ ਬਹਿਕਾਇਆ ਕਿ ਓਹ ਉਨ੍ਹਾਂ ਕੌਮਾਂ ਨਾਲੋਂ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗੋਂ ਬਰਬਾਦ ਕੀਤਾ ਸੀ ਹੋਰ ਵੀ ਭੈੜੇ ਕੰਮ ਕਰਨ।