2 Kings 22:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਜਾਓ ਅਤੇ ਜਾਕੇ ਯਹੋਵਾਹ ਨੂੰ ਪੁੱਛੋ ਕਿ ਸਾਨੂੰ ਕੀ ਕਰਨਾ ਚਾਹੀਦਾ ਹੈ? ਯਹੋਵਾਹ ਕੋਲੋਂ ਮੇਰੇ ਲਈ, ਲੋਕਾਂ ਲਈ ਅਤੇ ਸਾਰੇ ਯਹੂਦਾਹ ਲਈ ਇਹ ਪੁੱਛੋ ਕਿ ਹੁਣ ਕੀ ਕਰੀਏ? ਉਸ ਕੋਲੋਂ ਇਸ ਪੋਥੀ ਦੇ ਬਚਨਾਂ ਬਾਰੇ ਜੋ ਮੰਦਰ ਵਿੱਚੋਂ ਪ੍ਰਾਪਤ ਹੋਈ ਹੈ ਬਾਰੇ ਪੁੱਛੋ। ਯਹੋਵਾਹ ਸਾਡੇ ਤੇ ਨਾਰਾਜ਼ ਹੈ। ਕਿਉਂ ਕਿ ਸਾਡੇ ਪੁਰਖਿਆਂ ਨੇ ਇਸ ਪੋਥੀ ਦੇ ਬਚਨਾਂ ਨੂੰ ਨਹੀਂ ਮੰਨਿਆ। ਤੇ ਜਿਹੜੇ ਹੁਕਮ, ਸਾਡੇ ਵਾਸਤੇ ਜੋ ਨੇਮ ਇਸ ਪੋਥੀ ਵਿੱਚ ਲਿਖੇ ਗਏ ਸਨ, ਉਨ੍ਹਾਂ ਸਭ ਤੇ ਅਮਲ ਨਹੀਂ ਕੀਤਾ।”
Punjabi Bible 2016 - ਪਵਿੱਤਰ ਬਾਈਬਲ O.V.
ਜਾਓ ਅਰ ਇਸ ਪੋਥੀ ਦੀਆਂ ਗੱਲਾਂ ਵਿਖੇ ਜੋ ਲੱਭੀ ਹੈ ਮੇਰੀ ਵੱਲੋਂ ਤੇ ਲੋਕਾਂ ਦੀ ਵੱਲੋਂ ਸਾਰੇ ਯਹੂਦਾਹ ਵੱਲੋਂ ਯਹੋਵਾਹ ਤੋਂ ਪੁੱਛ ਗਿੱਛ ਕਰੋ ਕਿਉਂ ਜੋ ਯਹੋਵਾਹ ਦਾ ਵੱਡਾ ਕ੍ਰੋਧ ਸਾਡੇ ਉੱਤੇ ਇਸੇ ਲਈ ਭੜਕਿਆ ਹੈ ਕਿ ਉਹ ਸਭ ਜੋ ਸਾਡੇ ਵਿਖੇ ਲਿਖਿਆ ਹੈ ਉਹ ਦੇ ਅਨੁਸਾਰ ਕਰਨ ਲਈ ਸਾਡੇ ਪਿਉ ਦਾਦਿਆਂ ਨੇ ਇਸ ਪੋਥੀ ਦੀਆਂ ਗੱਲਾਂ ਨੂੰ ਨਾ ਸੁਣਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਾਓ ਅਤੇ ਇਸ ਪੋਥੀ ਦੀਆਂ ਗੱਲਾਂ ਵਿਖੇ ਜੋ ਲੱਭੀ ਹੈ, ਮੇਰੀ ਵੱਲੋਂ ਤੇ ਲੋਕਾਂ ਦੀ ਵੱਲੋਂ ਤੇ ਸਾਰੇ ਯਹੂਦਾਹ ਵੱਲੋਂ ਯਹੋਵਾਹ ਤੋਂ ਪੁੱਛ-ਗਿੱਛ ਕਰੋ ਕਿਉਂ ਜੋ ਯਹੋਵਾਹ ਦਾ ਵੱਡਾ ਕ੍ਰੋਧ ਸਾਡੇ ਉੱਤੇ ਇਸੇ ਲਈ ਭੜਕਿਆ ਹੈ ਕਿ ਉਹ ਸਭ ਜੋ ਸਾਡੇ ਵਿਖੇ ਲਿਖਿਆ ਹੈ ਉਹ ਦੇ ਅਨੁਸਾਰ ਕਰਨ ਲਈ ਸਾਡੇ ਪੁਰਖਿਆਂ ਨੇ ਇਸ ਪੋਥੀ ਦੀਆਂ ਗੱਲਾਂ ਨੂੰ ਨਾ ਸੁਣਿਆ।