2 Kings 22:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਯਹੂਦਾਹ ਦੇ ਪਾਤਸ਼ਾਹ ਨੂੰ ਜਿਸਨੇ ਤੁਹਾਨੂੰ ਯਹੋਵਾਹ ਕੋਲੋਂ ਪੁੱਛ-ਗਿੱਛ ਕਰਨ ਲਈ ਭੇਜਿਆ ਹੈ, ਉਸ ਨੂੰ ਜਾਕੇ ਇਹ ਆਖਣਾ: ‘ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਨੇ ਇਹ ਸਭ ਗੱਲਾਂ ਆਖੀਆਂ ਜੋ ਤੁਸੀਂ ਸੁਣੀਆਂ। ਤੁਸੀਂ ਉਹ ਗੱਲਾਂ ਸੁਣੀਆਂ ਜੋ ਮੈਂ ਇਸ ਜਗ੍ਹਾ ਬਾਰੇ ਅਤੇ ਇੱਥੇ ਰਹਿੰਦੇ ਲੋਕਾਂ ਬਾਰੇ ਸੁਣੀਆਂ। ਇਹ ਸੁਣਕੇ ਤੇਰਾ ਦਿਲ ਪਸੀਜਿਆ ਗਿਆ। ਤੂੰ ਦੁੱਖ ਮਹਿਸੂਸ ਕੀਤਾ ਅਤੇ ਆਪਣੇ-ਆਪ ਨੂੰ ਯਹੋਵਾਹ ਦੇ ਸਾਹਮਣੇ ਨਿਮਾਣਾ ਬਣਾਇਆ। ਜਦੋਂ ਮੈਂ ਕਿਹਾ ਯਰੂਸ਼ਲਮ ਉੱਤੇ ਅਨੇਕਾਂ ਮੁਸੀਬਤਾਂ ਆਉਣਗੀਆਂ, ਤੁਸੀਂ ਆਪਣੀ ਉਦਾਸੀ ਦਰਸਾਉਣ ਲਈ ਆਪਣੇ ਕੱਪੜੇ ਪਾੜ ਲਏ ਅਤੇ ਤੁਸੀਂ ਮੇਰੇ ਅੱਗੇ ਰੋਣ ਲੱਗ ਪਏ, ਇਸੇ ਵਾਸਤੇ ਮੈਂ ਤੁਹਾਡੀ ਪ੍ਰਾਰਥਨਾ ਸੁਣੀ।’ ਯਹੋਵਾਹ ਇਹ ਆਖਦਾ ਹੈ,
Punjabi Bible 2016 - ਪਵਿੱਤਰ ਬਾਈਬਲ O.V.
ਪਰ ਯਹੂਦਾਹ ਦੇ ਪਾਤਸ਼ਾਹ ਨੂੰ ਜਿਹ ਨੇ ਤੁਹਾਨੂੰ ਯਹੋਵਾਹ ਕੋਲੋਂ ਪੁੱਛ ਗਿੱਛ ਕਰਨ ਲਈ ਘੱਲਿਆ ਹੈ ਤੁਸੀਂ ਐਉਂ ਆਖਿਓ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ ਭਈ ਓਹਨਾਂ ਗੱਲਾਂ ਦੇ ਵਿਖੇ ਜਿਹੜੀਆਂ ਤੈਂ ਸੁਣੀਆਂ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਯਹੂਦਾਹ ਦੇ ਰਾਜਾ ਨੂੰ ਜਿਸ ਨੇ ਤੁਹਾਨੂੰ ਯਹੋਵਾਹ ਕੋਲੋਂ ਪੁੱਛ-ਗਿੱਛ ਕਰਨ ਲਈ ਭੇਜਿਆ ਹੈ ਤੁਸੀਂ ਇਸ ਤਰ੍ਹਾਂ ਆਖਿਓ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਉਹਨਾਂ ਗੱਲਾਂ ਦੇ ਵਿਖੇ ਜਿਹੜੀਆਂ ਤੂੰ ਸੁਣੀਆਂ ਹਨ।