2 Kings 22:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਸ਼ਾਫ਼ਾਨ ਸਕੱਤਰ ਪਾਤਸ਼ਾਹ ਯੋਸੀਯਾਹ ਕੋਲ ਆਇਆ ਤੇ ਉਸ ਨੂੰ ਸਾਰੀ ਘਟਨਾ ਬਾਰੇ ਸੁਣਾਇਆ। ਸ਼ਾਫ਼ਾਨ ਨੇ ਆਖਿਆ, “ਤੇਰੇ ਸੇਵਕਾਂ ਨੇ ਮੰਦਰ ਵਿੱਚ ਜਿੰਨਾ ਵੀ ਖਜ਼ਾਨਾ ਸੀ ਉਹ ਇੱਕਤਰ ਕਰ ਲਿਆ ਹੈ ਅਤੇ ਉਨ੍ਹਾਂ ਨੇ ਇਹ ਪੈਸਾ ਜਿਹੜੇ ਕਾਮਿਆਂ ਦੀ ਨਿਗਰਾਨੀ ਕਰਦੇ ਸਨ, ਉਨ੍ਹਾਂ ਵਿੱਚ ਵੰਡ ਦਿੱਤਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਸ਼ਾਫਾਨ ਲਿਖਾਰੀ ਪਾਤਸ਼ਾਹ ਦੇ ਕੋਲ ਆਇਆ ਅਰ ਪਾਤਸ਼ਾਹ ਕੋਲ ਫੇਰ ਏਹ ਖਬਰ ਲਿਆਇਆ ਅਰ ਆਖਿਆ, ਤੁਹਾਡੇ ਦਾਸਾਂ ਨੇ ਉਹ ਚਾਂਦੀ ਜੋ ਹੈਕਲ ਵਿੱਚੋਂ ਮਿਲੀ ਇਕੱਠੀ ਕਰ ਕੇ ਉਨ੍ਹਾਂ ਕਰਿੰਦਿਆਂ ਦੇ ਹੱਥ ਵਿੱਚ ਦੇ ਦਿੱਤੀ ਜੋ ਯਹੋਵਾਹ ਦੇ ਭਵਨ ਦੀ ਦੇਖ ਭਾਲ ਕਰਦੇ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸ਼ਾਫਾਨ ਲਿਖਾਰੀ ਰਾਜਾ ਦੇ ਕੋਲ ਆਇਆ ਅਤੇ ਰਾਜਾ ਕੋਲ ਫੇਰ ਇਹ ਖ਼ਬਰ ਲਿਆਇਆ ਅਤੇ ਆਖਿਆ ਕਿ ਤੁਹਾਡੇ ਦਾਸਾਂ ਨੇ ਉਹ ਚਾਂਦੀ ਜੋ ਭਵਨ ਵਿੱਚੋਂ ਮਿਲੀ ਇਕੱਠੀ ਕਰ ਕੇ ਉਨ੍ਹਾਂ ਕਰਿੰਦਿਆਂ ਦੇ ਹੱਥ ਵਿੱਚ ਦੇ ਦਿੱਤੀ ਜੋ ਯਹੋਵਾਹ ਦੇ ਭਵਨ ਦੀ ਦੇਖਭਾਲ ਕਰਦੇ ਹਨ।