2 Kings 23:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਹਿਲਾਂ, ਯਹੂਦਾਹ ਦੇ ਪਾਤਸ਼ਾਹਾਂ ਨੇ ਯਹੋਵਾਹ ਦੇ ਮੰਦਰ ਦੇ ਪ੍ਰਵੇਸ਼ ਦਵਾਰ ਦੇ ਕੋਲ ਰੱਥ ਅਤੇ ਘੋੜੇ ਬੰਨੇ ਹੁੰਦੇ ਸਨ। ਇਹ ਨਾਥਾਨ-ਮਲਕ ਜੋ ਦਫ਼ਤਰੀ ਖਾਸ ਬੰਦਾ ਸੀ ਉਸ ਦੇ ਕਮਰੇ ਦੇ ਕੋਲ ਬੰਨ੍ਹੇ ਹੋਏ ਸਨ। ਇਹ ਰੱਥ ਅਤੇ ਘੋੜੇ ਸੂਰਜ ਦੇਵਤੇ ਦੇ ਸਨਮਾਨ ਲਈ ਸਨ। ਯੋਸੀਯਾਹ ਨੇ ਉੱਥੋਂ ਘੋੜਿਆਂ ਨੂੰ ਹਟਾਅ ਦਿੱਤਾ ਅਤੇ ਰੱਥਾਂ ਨੂੰ ਸਾੜ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਨੇ ਉਨ੍ਹਾਂ ਘੋੜਿਆਂ ਨੂੰ ਜਿਨ੍ਹਾਂ ਨੂੰ ਯਹੂਦਾਹ ਦੇ ਪਾਤਸ਼ਾਹ ਨੇ ਸੂਰਜ ਲਈ ਅਰਪਣ ਕੀਤਾ ਸੀ ਯਹੋਵਾਹ ਦੇ ਭਵਨ ਦੇ ਲਾਂਘੇ ਕੋਲ ਨਾਥਾਨ-ਮਲਕ ਖੋਜੇ ਦੀ ਕੋਠੜੀ ਦੇ ਲਾਗਿਓਂ ਜੋ ਬਸਤੀ ਦੇ ਅੰਦਰ ਸੀ ਕੱਢ ਦਿੱਤਾ। ਉਹ ਨੇ ਸੂਰਜ ਦਿਆਂ ਰਥਾਂ ਨੂੰ ਭੀ ਅੱਗ ਨਾਲ ਫੂਕ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਨੇ ਉਨ੍ਹਾਂ ਘੋੜਿਆਂ ਨੂੰ ਜਿਨ੍ਹਾਂ ਨੂੰ ਯਹੂਦਾਹ ਦੇ ਰਾਜਾ ਨੇ ਸੂਰਜ ਲਈ ਅਰਪਣ ਕੀਤਾ ਸੀ, ਯਹੋਵਾਹ ਦੇ ਭਵਨ ਦੇ ਰਾਹ ਕੋਲੋਂ ਨਾਥਾਨ-ਮਲਕ ਖੋਜੇ ਦੀ ਕੋਠੜੀ ਦੇ ਲਾਗਿਓਂ ਜੋ ਬਸਤੀ ਦੇ ਅੰਦਰ ਸੀ ਕੱਢ ਦਿੱਤਾ। ਉਹ ਨੇ ਸੂਰਜ ਦੇ ਰਥਾਂ ਨੂੰ ਵੀ ਅੱਗ ਨਾਲ ਫੂਕ ਦਿੱਤਾ।