2 Kings 23:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਤੋਂ ਪਹਿਲਾਂ ਯਹੂਦਾਹ ਦੇ ਪਾਤਸਾਹ ਨੇ ਆਹਾਜ਼ ਦੇ ਭਵਨ ਦੀ ਛੱਤ ਉੱਪਰ ਜਗਵੇਦੀਆਂ ਬਣਾਈਆਂ ਹੋਈਆਂ ਸਨ। ਮਨੱਸ਼ਹ ਪਾਤਸ਼ਾਹ ਨੇ ਵੀ ਯਹੋਵਾਹ ਦੇ ਮੰਦਰ ਦੇ ਵਿਹੜੇ ਵਿੱਚ ਦੋ ਜਗਵੇਦੀਆਂ ਬਣਵਾਈਆਂ ਪਰ ਯੋਸੀਯਾਹ ਪਾਤਸ਼ਾਹ ਨੇ ਉਨ੍ਹਾਂ ਸਾਰੀਆਂ ਜਗਵੇਦੀਆਂ ਨੂੰ ਢਾਹ ਸੁੱਟਿਆ ਅਤੇ ਉਨ੍ਹਾਂ ਟੁਕੜਿਆਂ ਤੇ ਮੁਲਣਾਂ ਨੂੰ ਕਿਦਰੋਨ ਦੀ ਵਾਦੀ ਵਿੱਚ ਸੁਟਵਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੋ ਜਗਵੇਦੀਆਂ ਆਹਾਜ਼ ਦੇ ਚੁਬਾਰੇ ਦੀ ਛੱਤ ਉੱਤੇ ਸਨ ਜਿਹੜੀਆਂ ਯਹੂਦਾਹ ਦੇ ਪਾਤਸ਼ਾਹਾਂ ਨੇ ਬਣਾਈਆਂ ਸਨ ਅਰ ਓਹ ਜਗਵੇਦੀਆਂ ਭੀ ਜੋ ਮਨੱਸ਼ਹ ਨੇ ਯਹੋਵਾਹ ਦੇ ਭਵਨ ਦੇ ਦੋਹਾਂ ਅੰਗਣਾਂ ਵਿੱਚ ਬਣਾਈਆਂ ਸਨ ਪਾਤਸ਼ਾਹ ਨੇ ਢਾਹ ਛੱਡੀਆਂ ਅਤੇ ਉੱਥੋਂ ਚੁੱਕਵਾ ਕੇ ਓਹਨਾਂ ਦੀ ਸੁਆਹ ਨੂੰ ਕਿਦਰੋਨ ਦੇ ਨਾਲੇ ਵਿੱਚ ਸੁੱਟ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜੋ ਜਗਵੇਦੀਆਂ ਆਹਾਜ਼ ਦੇ ਚੁਬਾਰੇ ਦੀ ਛੱਤ ਉੱਤੇ ਸਨ ਜਿਹੜੀਆਂ ਯਹੂਦਾਹ ਦੇ ਰਾਜਿਆਂ ਨੇ ਬਣਾਈਆਂ ਸਨ ਅਤੇ ਉਹ ਜਗਵੇਦੀਆਂ ਵੀ ਜੋ ਮਨੱਸ਼ਹ ਨੇ ਯਹੋਵਾਹ ਦੇ ਭਵਨ ਦੇ ਦੋਹਾਂ ਵਿਹੜਿਆਂ ਵਿੱਚ ਬਣਾਈਆਂ ਸਨ ਰਾਜਾ ਨੇ ਢਾਹ ਛੱਡੀਆਂ ਅਤੇ ਉੱਥੋਂ ਚੁੱਕਵਾ ਕੇ ਉਹਨਾਂ ਦੀ ਸੁਆਹ ਨੂੰ ਕਿਦਰੋਨ ਦੇ ਨਾਲੇ ਵਿੱਚ ਸੁੱਟ ਦਿੱਤਾ।