2 Kings 23:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਹਿਲਾਂ ਸੁਲੇਮਾਨ ਪਾਤਸ਼ਾਹ ਨੇ ਵੀ ਉੱਚੀਆਂ ਥਾਵਾਂ ਬਣਵਾਈਆਂ ਸਨ ਉਹ ਉਸ ਪਹਾੜੀ ਦੇ ਦੱਖਣ ਵਾਲੇ ਪਾਸੇ ਸਨ। ਇਹ ਇਸਰਾਏਲ ਦੇ ਰਾਜੇ ਸੁਲੇਮਾਨ ਦੁਆਰਾ ਸਿਦੋਨ ਦੀ ਭਿਆਨਕ ਦੇਵੀ ਅਸ਼ਤਾਰੋਥ, ਅਤੇ ਮੋਆਬ ਦੇ ਦੇਵਤੇ ਕਮੋਸ਼ ਅਤੇ ਅਮੋਨੀਆਂ ਦੇ ਮਿਲਕੋਮ ਦੇ ਸਤਿਕਾਰ ਵਿੱਚ ਬਣਾਈਆਂ ਗਈਆਂ ਸਨ। ਤਾਂ ਜੋ ਉਹ ਉਨ੍ਹਾਂ ਦੇਵਤਿਆਂ ਦੀ ਉਪਾਸਨਾ ਤੇ ਸਨਮਾਨ ਕਰ ਸੱਕਣ। ਪਰ ਯੋਸੀਯਾਹ ਪਾਤਸ਼ਾਹ ਨੇ ਇਹ ਸਾਰੀਆਂ ਉਪਾਸਨਾ ਦੀਆਂ ਉੱਚੀਆਂ ਥਾਵਾਂ ਨੂੰ ਨਸ਼ਟ ਕਰਵਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਪਾਤਸ਼ਾਹ ਨੇ ਓਹਨਾਂ ਉੱਚਿਆਂ ਥਾਵਾਂ ਨੂੰ ਭਰਿਸ਼ਟ ਕੀਤਾ ਜੋ ਯਰੂਸ਼ਲਮ ਦੇ ਸਾਹਮਣੇ ਗੰਦੇ ਪਰਬਤ ਦੇ ਸੱਜੇ ਪਾਸੇ ਸਨ ਜਿਨ੍ਹਾਂ ਨੂੰ ਇਸਰਾਏਲ ਦੇ ਪਾਤਸ਼ਾਹ ਸੁਲੇਮਾਨ ਨੇ ਸੀਦੋਨੀਆਂ ਦੀ ਘਿਣਾਉਣੀ ਦੇਵੀ ਅਸ਼ਤਾਰੋਥ ਅਰ ਮੋਆਬੀਆਂ ਦੇ ਘਿਣਾਉਣੇ ਦੇਵ ਕਮੋਸ਼ ਅਰ ਅੰਮੋਨੀਆਂ ਦੇ ਘਿਣਾਉਣੇ ਦੇਵ ਮਿਲਕੋਮ ਦੇ ਲਈ ਬਣਾਇਆ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਾਤਸ਼ਾਹਾਂ ਨੇ ਉਹਨਾਂ ਉੱਚਿਆਂ ਥਾਵਾਂ ਨੂੰ ਭਰਿਸ਼ਟ ਕੀਤਾ ਜੋ ਯਰੂਸ਼ਲਮ ਦੇ ਸਾਹਮਣੇ ਗੰਦੇ ਪਰਬਤ ਦੇ ਸੱਜੇ ਪਾਸੇ ਸਨ ਜਿਨ੍ਹਾਂ ਨੂੰ ਇਸਰਾਏਲ ਦੇ ਰਾਜਾ ਸੁਲੇਮਾਨ ਨੇ ਸੀਦੋਨੀਆਂ ਦੀ ਘਿਣਾਉਣੀ ਦੇਵੀ ਅਸ਼ਤਾਰੋਥ ਅਤੇ ਮੋਆਬੀਆਂ ਦੇ ਘਿਣਾਉਣੇ ਦੇਵ ਕਮੋਸ਼ ਅਤੇ ਅੰਮੋਨੀਆਂ ਦੇ ਘਿਣਾਉਣੇ ਦੇਵ ਮਿਲਕੋਮ ਦੇ ਲਈ ਬਣਾਇਆ ਸੀ।