2 Kings 23:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯੋਸੀਯਾਹ ਨੇ ਉਹ ਜਗਵੇਦੀ ਤੇ ਉੱਚੀ ਥਾਂ ਜੋ ਬੈਤਏਲ ਵਿੱਚ ਸੀ ਉਹ ਵੀ ਢਾਹ ਸੁੱਟੀ। ਇਹ ਥਾਂ ਨਬਾਟ ਦੇ ਪੁੱਤਰ ਯਾਰਾਬੁਆਮ ਨੇ ਬਣਵਾਇਆ ਸੀ ਜਿਸ ਦੇ ਨਾਲ ਉਸ ਨੇ ਇਸਰਾਏਲ ਤੋਂ ਪਾਪ ਕਰਵਾਇਆ ਸੀ ਤੇ ਯੋਸੀਯਾਹ ਨੇ ਉਹ ਦੋਵੇਂ ਜਗਵੇਦੀ ਤੇ ਉੱਚਾ ਥਾਂ ਢਾਹ ਦਿੱਤਾ। ਅਤੇ ਜਗਵੇਦੀ ਦੇ ਪੱਥਰ ਦੇ ਟੁਕੜੇ-ਟੁਕੜੇ ਕਰਵਾ ਦਿੱਤੇ ਇੱਥੋਂ ਤੱਕ ਕਿ ਉਨ੍ਹਾਂ ਦਾ ਚੂਰਾ ਕਰਵਾ ਦਿੱਤਾ। ਉਸ ਨੇ ਅਸ਼ੇਰਾਹ ਦਾ ਥੰਮ ਵੀ ਸਾੜ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਉਹ ਜਗਵੇਦੀ ਜੋ ਬੈਤਏਲ ਵਿੱਚ ਸੀ ਤੇ ਉਹ ਉੱਚਾ ਥਾਂ ਜੋ ਨਬਾਟ ਦੇ ਪੁੱਤ੍ਰ ਯਾਰਾਬੁਆਮ ਨੇ ਬਣਾਇਆ ਸੀ ਜਿਹ ਦੇ ਨਾਲ ਉਸ ਨੇ ਇਸਰਾਏਲ ਤੋਂ ਪਾਪ ਕਰਾਇਆ ਸੀ ਸੋ ਉਹ ਜਗਵੇਦੀ ਅਰ ਉੱਚਾ ਥਾਂ ਵੀ ਉਹ ਨੇ ਢਾਹ ਛੱਡਿਆ ਅਰ ਉਸ ਉੱਚੇ ਥਾਂ ਨੂੰ ਫੂਕ ਦਿੱਤਾ ਤੇ ਉਸ ਨੂੰ ਪੀਹ ਕੇ ਚੂਰ ਚੂਰ ਕਰ ਦਿੱਤਾ ਅਰ ਟੁੰਡ ਨੂੰ ਫੂਕ ਛੱਡਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਾਲੇ ਉਹ ਜਗਵੇਦੀ ਜੋ ਬੈਤਏਲ ਵਿੱਚ ਸੀ ਤੇ ਉਹ ਉੱਚਾ ਥਾਂ ਜੋ ਨਬਾਟ ਦੇ ਪੁੱਤਰ ਯਾਰਾਬੁਆਮ ਨੇ ਬਣਾਇਆ ਸੀ ਜਿਹ ਦੇ ਨਾਲ ਉਸ ਨੇ ਇਸਰਾਏਲ ਤੋਂ ਪਾਪ ਕਰਾਇਆ ਸੀ ਸੋ ਉਹ ਜਗਵੇਦੀ ਅਤੇ ਉੱਚਾ ਥਾਂ ਵੀ ਉਹ ਨੇ ਢਾਹ ਛੱਡਿਆ ਅਤੇ ਉਸ ਉੱਚੇ ਥਾਂ ਨੂੰ ਫੂਕ ਦਿੱਤਾ ਤੇ ਉਸ ਨੂੰ ਪੀਹ ਕੇ ਚੂਰ-ਚੂਰ ਕਰ ਦਿੱਤਾ ਅਤੇ ਅਸ਼ੇਰਾਹ ਦੀ ਮੂਰਤੀ ਨੂੰ ਫੂਕ ਛੱਡਿਆ।