2 Kings 23:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯੋਸੀਯਾਹ ਨੇ ਚਾਰੋ ਪਾਸੇ ਵੇਖਿਆ ਤੇ ਪਰਬਤਾਂ ਉੱਪਰ ਦੀਆਂ ਕਬਰਾਂ ਵੱਲ ਨਿਗਾਹ ਮਾਰੀ। ਅਤੇ ਉਸ ਨੇ ਆਦਮੀਆਂ ਨੂੰ ਭੇਜਿਆ। ਉਨ੍ਹਾਂ ਆਦਮੀਆਂ ਜਿਨ੍ਹਾਂ ਨੇ ਉਨ੍ਹਾਂ ਕਬਰਾਂ ਵਿੱਚੋਂ ਹੱਡੀਆਂ ਕੱਢੀਆਂ ਅਤੇ ਯੋਸੀਯਾਹ ਉਨ੍ਹਾਂ ਨੂੰ ਜਗਵੇਦੀ ਉੱਪਰ ਸਾੜ ਦਿੱਤਾ। ਇਸ ਤਰ੍ਹਾਂ ਯੋਸੀਯਾਹ ਨੇ ਜਗਵੇਦੀ ਨੂੰ ਯਹੋਵਾਹ ਦੇ ਸੰਦੇਸ਼ ਮੁਤਾਬਕ ਭ੍ਰਸ਼ਟ ਕਰ ਦਿੱਤਾ ਜਿਸਦਾ ਪਰਮੇਸ਼ੁਰ ਦੇ ਮਨੁੱਖ ਨੇ ਐਲਾਨ ਕੀਤਾ ਸੀ। ਪਰਮੇਸ਼ੁਰ ਦੇ ਮਨੁੱਖ ਨੇ ਇਨ੍ਹਾਂ ਗੱਲਾਂ ਦਾ ਐਲਾਨ ਉਸ ਵਕਤ ਕੀਤਾ ਸੀ, ਜਦੋਂ ਯਰਾਬੁਆਮ ਜਗਵੇਦੀ ਦੇ ਪਾਸੇ ਖੜ੍ਹਾ ਸੀ। ਤਦ ਯੋਸੀਯਾਹ ਨੇ ਚਾਰੋ ਪਾਸੇ ਵੇਖਿਆ ਅਤੇ ਪਰਮੇਸ਼ੁਰ ਦੇ ਮਨੁੱਖ (ਨਬੀ) ਦੀ ਕਬਰ ਵੇਖੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਦ ਯੋਸੀਯਾਹ ਮੁੜਿਆ ਅਰ ਉਹ ਕਬਰਾਂ ਜੋ ਪਹਾੜ ਵਿੱਚ ਸਨ ਡਿੱਠੀਆ ਤਾਂ ਉਹ ਨੇ ਲੋਕ ਘੱਲ ਕੇ ਕਬਰਾਂ ਉੱਚੋਂ ਹੱਡੀਆਂ ਕਢਵਾਈਆਂ ਅਰ ਜਗਵੇਦੀ ਉੱਤੇ ਉਨ੍ਹਾਂ ਨੂੰ ਸਾੜ ਕੇ ਉਸ ਨੂੰ ਭਰਿਸ਼ਟ ਕੀਤਾ। ਏਹ ਯਹੋਵਾਹ ਦੇ ਬਚਨ ਦੇ ਅਨੁਸਾਰ ਹੋਇਆ ਜਿਹ ਦਾ ਪਰਮੇਸ਼ੁਰ ਦੇ ਜਨ ਨੇ ਪਰਚਾਰ ਕੀਤਾ ਜਿਸ ਨੇ ਇਨ੍ਹਾਂ ਵਾਰਤਾਂ ਦਾ ਭੀ ਪਰਚਾਰ ਕੀਤਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਦ ਯੋਸ਼ੀਯਾਹ ਮੁੜਿਆ ਅਤੇ ਉਹ ਕਬਰਾਂ ਜੋ ਪਰਬਤ ਵਿੱਚ ਸਨ ਡਿੱਠੀਆਂ ਤਾਂ ਉਹ ਨੇ ਲੋਕ ਭੇਜ ਕੇ ਕਬਰਾਂ ਵਿੱਚੋਂ ਹੱਡੀਆਂ ਕਢਵਾਈਆਂ ਅਤੇ ਜਗਵੇਦੀ ਉੱਤੇ ਉਨ੍ਹਾਂ ਨੂੰ ਸਾੜ ਕੇ ਉਸ ਨੂੰ ਭਰਿਸ਼ਟ ਕੀਤਾ। ਇਹ ਯਹੋਵਾਹ ਦੇ ਬਚਨ ਦੇ ਅਨੁਸਾਰ ਹੋਇਆ ਜਿਹ ਦਾ ਪਰਮੇਸ਼ੁਰ ਦੇ ਜਨ ਨੇ ਪਰਚਾਰ ਕੀਤਾ ਜਿਸ ਨੇ ਇਸ ਵਾਰਤਾ ਦਾ ਵੀ ਪਰਚਾਰ ਕੀਤਾ ਸੀ।