2 Kings 23:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯੋਸੀਯਾਹ ਨੇ ਪ੍ਰੇਤ ਆਤਮਾਵਾਂ ਨਾਲ ਗੱਲ ਕਰਨ ਵਾਲੀਆਂ ਰੂਹਾਂ, ਜਾਦੂਗਰਾਂ, ਘਰੇਲੂ ਦੇਵਤਿਆਂ, ਬੁੱਤਾਂ ਅਤੇ ਹੋਰ ਅਜਿਹੀਆਂ ਸਭ ਭਿਆਨਕ ਚੀਜ਼ਾਂ, ਜਿਨ੍ਹਾਂ ਦੀ ਲੋਕ ਯਹੂਦਾਹ ਅਤੇ ਯਰੂਸ਼ਲਮ ਵਿੱਚ ਉਪਾਸਨਾ ਕਰਦੇ ਸਨ, ਨਸ਼ਟ ਕਰ ਦਿੱਤਾ। ਪਾਤਸ਼ਾਹ ਨੇ ਅਜਿਹਾ ਬਿਵਸਥਾ ਦੀ ਪੋਥੀ ਵਿੱਚ ਲਿਖੇ ਨੂੰ ਮੰਨਣ ਲਈ ਕੀਤਾ। ਜਿਹੜੀ ਹਿਲਕੀਯਾਹ ਜਾਜਕ ਨੂੰ ਯਹੋਵਾਹ ਦੇ ਮੰਦਰ ਵਿੱਚੋਂ ਲੱਭੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਯੋਸੀਯਾਹ ਨੇ ਉਨ੍ਹਾਂ ਨੂੰ ਜਿਨ੍ਹਾਂ ਵਿੱਚ ਪੁੱਛਣ ਵਾਲੀਆਂ ਰੂਹਾਂ ਸਨ ਦਿਓ ਯਾਰਾਂ, ਘਰੇਲੂ ਮੂਰਤਾਂ, ਬੁੱਤਾਂ ਅਤੇ ਸਾਰੀਆਂ ਘਿਣਾਉਣੀਆਂ ਵਸਤੂਆਂ ਨੂੰ ਜੋ ਯਹੂਦਾਹ ਦੇ ਦੇਸ ਅਰ ਯਰੂਸ਼ਲਮ ਵਿੱਚ ਦਿੱਸੇ ਸਨ ਹਟਾ ਦਿੱਤਾ ਤਾਂ ਜੋ ਉਹ ਬਿਵਸਥਾ ਦੀਆਂ ਓਹਨਾਂ ਗੱਲਾਂ ਨੂੰ ਪੂਰੀਆਂ ਕਰੇ ਜੋ ਉਸ ਪੋਥੀ ਵਿੱਚ ਲਿਖੀਆਂ ਹੋਈਆਂ ਸਨ ਜਿਹੜੀ ਹਿਲਕੀਯਾਹ ਜਾਜਕ ਨੂੰ ਯਹੋਵਾਹ ਦੇ ਭਵਨ ਵਿੱਚ ਲੱਭੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਦੇ ਨਾਲ ਯੋਸ਼ੀਯਾਹ ਨੇ ਉਨ੍ਹਾਂ ਨੂੰ ਜਿਨ੍ਹਾਂ ਵਿੱਚ ਪੁੱਛਣ ਵਾਲੀਆਂ ਰੂਹਾਂ ਸਨ, ਦਿਓ-ਯਾਰਾਂ, ਘਰੇਲੂ ਮੂਰਤਾਂ, ਬੁੱਤਾਂ ਅਤੇ ਸਾਰੀਆਂ ਘਿਣਾਉਣੀਆਂ ਵਸਤੂਆਂ ਨੂੰ ਜੋ ਯਹੂਦਾਹ ਦੇ ਦੇਸ ਅਤੇ ਯਰੂਸ਼ਲਮ ਵਿੱਚ ਦਿੱਸੇ ਸਨ, ਹਟਾ ਦਿੱਤਾ ਤਾਂ ਜੋ ਉਹ ਬਿਵਸਥਾ ਦੀਆਂ ਉਹਨਾਂ ਗੱਲਾਂ ਨੂੰ ਪੂਰੀਆਂ ਕਰੇ ਜੋ ਉਸ ਪੋਥੀ ਵਿੱਚ ਲਿਖੀਆਂ ਹੋਈਆਂ ਸਨ ਜਿਹੜੀਆਂ ਹਿਲਕੀਯਾਹ ਜਾਜਕ ਨੂੰ ਯਹੋਵਾਹ ਦੇ ਭਵਨ ਵਿੱਚੋਂ ਲੱਭੀ ਸੀ।