2 Kings 23:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਆਖਿਆ, “ਮੈਂ ਇਸਰਾਏਲ ਦੇ ਲੋਕਾਂ ਨੂੰ ਉਨ੍ਹਾਂ ਦੀ ਧਰਤੀ ਛੱਡਣ ਤੇ ਮਜ਼ਬੂਰ ਕੀਤਾ ਤੇ ਇਵੇਂ ਹੀ ਮੈਂ ਯਹੂਦਾਹ ਨਾਲ ਕਰਾਂਗਾ। ਮੈਂ ਯਹੂਦਾਹ ਨੂੰ ਵੀ ਆਪਣੀਆਂ ਅੱਖਾਂ ਤੋਂ ਦੂਰ ਕਰ ਦੇਵਾਂਗਾ। ਮੈਂ ਯਰੂਸ਼ਲਮ ਨੂੰ ਵੀ ਸਵੀਕਾਰ ਨਹੀਂ ਕਰਾਂਗਾ। ਹਾਂ, ਇਹ ਠੀਕ ਹੈ ਕਿ ਮੈਂ ਉਹ ਸ਼ਹਿਰ ਚੁਣਿਆ ਸੀ। ਜਦੋਂ ਮੈਂ ਇਹ ਆਖਿਆ ਸੀ ਕਿ ਇੱਥੇ ਮੇਰਾ ਨਾਂ ਉੱਚਾ ਹੋਵੇਗਾ ਤਾਂ ‘ਮੈਂ ਯਰੂਸ਼ਲਮ ਬਾਰੇ ਹੀ ਗੱਲ ਕਰ ਰਿਹਾ ਸੀ’ ਪਰ ਹੁਣ ਮੈਂ ਹੁਣੇ ਉਸ ਮੰਦਰ ਨੂੰ ਤਬਾਹ ਕਰਾਂਗਾ ਜਿਹੜਾ ਹੁਣ ਉਸ ਥਾਵੇਂ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਸੋ ਯਹੋਵਾਹ ਨੇ ਆਖਿਆ, ਜਿਵੇਂ ਮੈਂ ਇਸਰਾਏਲ ਨੂੰ ਪਰੇ ਹਟਾ ਦਿੱਤਾ ਓਵੇਂ ਯਹੂਦਾਹ ਨੂੰ ਭੀ ਆਪਣੇ ਅੱਗਿਓ ਪਰੇ ਹਟਾ ਦਿਆਂਗਾ ਅਤੇ ਇਸ ਸ਼ਹਿਰ ਨੂੰ ਜਿਹ ਨੂੰ ਮੈਂ ਚੁਣਿਆ ਸੀ ਅਰਥਾਤ ਯਰੂਸ਼ਲਮ ਨੂੰ ਅਰ ਇਸ ਭਵਨ ਨੂੰ ਜਿਹ ਦੇ ਵਿਖੇ ਮੈਂ ਆਖਿਆ ਸੀ ਭਈ ਮੇਰਾ ਨਾਮ ਉੱਥੇ ਹੋਵੇਗਾ ਮੈਂ ਰੱਦਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਯਹੋਵਾਹ ਨੇ ਆਖਿਆ, ਜਿਵੇਂ ਮੈਂ ਇਸਰਾਏਲ ਨੂੰ ਪਰੇ ਹਟਾ ਦਿੱਤਾ ਓਵੇਂ ਯਹੂਦਾਹ ਨੂੰ ਵੀ ਆਪਣੇ ਅੱਗਿਓਂ ਪਰੇ ਹਟਾ ਦਿਆਂਗਾ ਅਤੇ ਇਸ ਸ਼ਹਿਰ ਨੂੰ ਜਿਹ ਨੂੰ ਮੈਂ ਚੁਣਿਆ ਸੀ ਅਰਥਾਤ ਯਰੂਸ਼ਲਮ ਨੂੰ ਅਤੇ ਇਸ ਭਵਨ ਨੂੰ ਜਿਹ ਦੇ ਵਿਖੇ ਮੈਂ ਆਖਿਆ ਸੀ ਕਿ ਮੇਰਾ ਨਾਮ ਉੱਥੇ ਹੋਵੇਗਾ ਮੈਂ ਰੱਦਾਂਗਾ।