2 Kings 23:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੂਦਾਹ ਦੇ ਪਾਤਸ਼ਾਹਾਂ ਨੇ ਕੁਝ ਆਮ ਆਦਮੀਆਂ ਨੂੰ ਜਾਜਕ ਹੋਣ ਲਈ ਚੁਣਿਆ ਸੀ। ਇਹ ਆਦਮੀ ਅਰੋਨ ਦੇ ਪਰਿਵਾਰ ਵਿੱਚੋਂ ਨਹੀਂ ਸਨ। ਇਹ ਝੂਠੇ ਜਾਜਕ ਯਹੂਦਾਹ ਵਿੱਚਲੀਆਂ ਸਾਰਿਆਂ ਉੱਚੀਆਂ ਥਾਵਾਂ ਅਤੇ ਯਰੂਸ਼ਲਮ ਦੇ ਆਸ ਪਾਸ ਦੇ ਸਾਰੇ ਸ਼ਹਿਰਾਂ ਵਿੱਚ ਧੂਫ਼ ਧੁਖਾਉਂਦੇ ਸਨ। ਉਹ ਬਾਅਲ, ਸੂਰਜ, ਚੰਦ, ਤਾਰਾ ਮੰਡਲ ਅਤੇ ਸਾਰੇ ਤਾਰਿਆਂ ਲਈ ਧੂਫ਼ ਧੁਪਾਉਂਦੇ ਸਨ। ਪਰ ਯੋਸੀਯਾਹ ਨੇ ਉਨ੍ਹਾਂ ਸਭਨਾਂ ਜਾਜਕਾਂ ਨੂੰ ਹਟਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਨੇ ਓਹਨਾਂ ਬੁੱਤ ਪੂਜਕ ਪੂਜਾਰੀਆਂ ਨੂੰ ਜਿਨ੍ਹਾਂ ਨੂੰ ਯਹੂਦਾਹ ਦੇ ਪਾਤਸ਼ਾਹਾਂ ਨੇ ਯਹੂਦਾਹ ਦੇ ਸ਼ਹਿਰ ਦਿਆਂ ਉੱਚਿਆਂ ਥਾਵਾਂ ਅਰ ਯਰੂਸ਼ਲਮ ਦੇ ਆਲੇ ਦੁਆਲੇ ਦਿਆਂ ਥਾਵਾਂ ਵਿੱਚ ਧੂਪ ਧੁਖਾਉਣ ਲਈ ਠਹਿਰਾਇਆ ਸੀ ਅਰ ਓਹਨਾਂ ਨੂੰ ਭੀ ਜੋ ਬਆਲ, ਸੂਰਜ, ਚੰਦ, ਘੁੰਮਣ ਵਾਲੇ ਤਾਰੇ ਅਤੇ ਅਕਾਸ਼ ਦੇ ਸਾਰੇ ਲਸ਼ਕਰ ਲਈ ਧੂਪ ਧੁਖਾਉਂਦੇ ਸਨ ਹਟਾ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਨੇ ਉਹਨਾਂ ਬੁੱਤ ਪੂਜਕ ਪੁਜਾਰੀਆਂ ਨੂੰ ਜਿਨ੍ਹਾਂ ਨੂੰ ਯਹੂਦਾਹ ਦੇ ਰਾਜਿਆਂ ਨੇ ਯਹੂਦਾਹ ਦੇ ਸ਼ਹਿਰ ਦੇ ਉੱਚਿਆਂ ਥਾਵਾਂ ਅਤੇ ਯਰੂਸ਼ਲਮ ਦੇ ਆਲੇ-ਦੁਆਲੇ ਦੇ ਥਾਵਾਂ ਵਿੱਚ ਧੂਪ ਧੁਖਾਉਣ ਲਈ ਠਹਿਰਾਇਆ ਸੀ ਅਤੇ ਉਹਨਾਂ ਨੂੰ ਵੀ ਜੋ ਬਆਲ, ਸੂਰਜ, ਚੰਦ, ਘੁੰਮਣ ਵਾਲੇ ਤਾਰੇ ਅਤੇ ਅਕਾਸ਼ ਦੇ ਸਾਰੇ ਲਸ਼ਕਰ ਲਈ ਧੂਪ ਧੁਖਾਉਂਦੇ ਸਨ, ਹਟਾ ਦਿੱਤਾ।