2 Kings 23:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਵਕਤ ਉਹ ਯਹੂਦਾਹ ਦੇ ਸ਼ਹਿਰਾਂ ਵਿੱਚੋਂ ਸਾਰੇ ਜਾਜਕਾਂ ਨੂੰ ਲਿਆਇਆ ਅਤੇ ਗ਼ਬਾ ਤੋਂ ਲੈ ਕੇ ਬਏਰਸ਼ਬਾ ਤੀਕ ਉਨ੍ਹਾਂ ਸਾਰਿਆਂ ਉੱਚੀਆਂ ਥਾਵਾਂ ਨੂੰ ਜਿੱਥੇ ਉਨ੍ਹਾਂ ਜਾਜਕਾਂ ਨੇ ਧੂਫ਼ ਧੁਖਾਈ ਸੀ, ਭਰਿਸ਼ਟ ਕਰ ਦਿੱਤਾ। ਉਸ ਨੇ ਪ੍ਰਵੇਸ਼ ਦੁਆਰ ਦੇ ਉੱਚੇ ਸਥਾਨਾਂ ਨੂੰ ਵੀ ਤੋੜ ਦਿੱਤਾ, ਜਿਹੜੇ ਯਹੋਸ਼ੂਆ ਸ਼ਹਿਰ ਦੇ ਆਗੂ ਦੇ ਫ਼ਾਟਕ ਦੇ ਖੁਲ੍ਹਣ ਤੇ ਸਨ, ਜੋ ਕਿ ਕਿਸੇ ਬੰਦੇ ਦੇ ਵੜਦਿਆਂ ਹੀ ਖੱਬੇ ਪਾਸੇ ਸੀ। ਤਦ ਵੀ ਉੱਚੀਆਂ ਥਾਵਾਂ ਦੇ ਜਾਜਕ ਯਰੂਸ਼ਲਮ ਵਿੱਚ ਯਹੋਵਾਹ ਦੀ ਜਗਵੇਦੀ ਕੋਲ ਨਾ ਆਏ, ਪਰ ਉਹ ਆਪਣੇ ਭਰਾਵਾਂ ਦਰਮਿਆਨ ਪਤੀਰੀ ਰੋਟੀ ਖਾ ਲੈਂਦੇ ਹੁੰਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਯਹੂਦਾਹ ਦਿਆਂ ਸ਼ਹਿਰਾਂ ਵਿੱਚੋਂ ਸਾਰੇ ਜਾਜਕਾਂ ਨੂੰ ਲਿਆਇਆ ਅਰ ਗਬਾ ਤੋਂ ਲੈ ਕੇ ਬਏਰਸ਼ਬਾ ਤਾਈਂ ਓਹਨਾਂ ਸਾਰਿਆਂ ਉੱਚਿਆਂ ਥਾਵਾਂ ਨੂੰ ਜਿੱਥੇ ਜਾਜਕਾਂ ਨੇ ਧੂਪ ਧੁਖਾਈ ਸੀ ਭਰਿਸ਼ਟ ਕਰ ਦਿੱਤਾ ਅਰ ਉਹ ਨੇ ਰਾਹ ਦੇ ਫਾਟਕਾਂ ਦਿਆਂ ਓਹਨਾਂ ਉੱਚਿਆਂ ਥਾਵਾਂ ਨੂੰ ਜੋ ਸ਼ਹਿਰ ਦੇ ਹਾਕਮ ਯਹੋਸ਼ੁਆ ਦੇ ਫਾਟਕ ਦੇ ਲਾਂਘੇ ਤੇ ਸ਼ਹਿਰ ਦੇ ਫਾਟਕ ਦੇ ਖੱਬੇ ਹੱਥ ਸੀ ਢਾਹ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਯਹੂਦਾਹ ਦੇ ਸ਼ਹਿਰਾਂ ਵਿੱਚੋਂ ਸਾਰੇ ਜਾਜਕਾਂ ਨੂੰ ਲਿਆਇਆ ਅਤੇ ਗਬਾ ਤੋਂ ਲੈ ਕੇ ਬਏਰਸ਼ਬਾ ਤੱਕ ਉਹਨਾਂ ਸਾਰੀਆਂ ਉੱਚੀਆਂ ਥਾਵਾਂ ਨੂੰ ਜਿੱਥੇ ਜਾਜਕਾਂ ਨੇ ਧੂਪ ਧੁਖਾਈ ਸੀ ਭਰਿਸ਼ਟ ਕਰ ਦਿੱਤਾ ਅਤੇ ਉਹ ਨੇ ਰਾਹ ਦੇ ਫਾਟਕਾਂ ਦੇ ਉਹਨਾਂ ਉੱਚਿਆਂ ਥਾਵਾਂ ਨੂੰ ਜੋ ਸ਼ਹਿਰ ਦੇ ਹਾਕਮ ਯਹੋਸ਼ੁਆ ਦੇ ਫਾਟਕ ਦੇ ਰਾਹ ਤੇ ਸ਼ਹਿਰ ਦੇ ਫਾਟਕ ਦੇ ਖੱਬੇ ਹੱਥ ਸੀ ਢਾਹ ਦਿੱਤਾ।