2 Kings 25:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੁਣ ਨਬੂਕਦਨੱਸਰ ਜੋ ਕਿ ਬਾਬਲ ਦਾ ਪਾਤਸ਼ਾਹ ਸੀ ਆਪਣੀ ਫ਼ੌਜ ਨਾਲ ਯਰੂਸ਼ਲਮ ਦੇ ਵਿਰੁੱਧ ਲੜਨ ਲਈ ਆਇਆ। ਇਹ ਘਟਨਾ ਸਿਦਕੀਯਾਹ ਦੇ ਰਾਜ ਦੇ ਨੌਵੇਂ ਵਰ੍ਹੇ ਦੇ ਦਸਵੇਂ ਮਹੀਨੇ ਦੇ ਦਸਵੇਂ ਦਿਨ ਵਾਪਰੀ। ਉਸ ਨੇ ਆਪਣੀ ਫ਼ੌਜ ਦਾ ਯਰੂਸ਼ਲਮ ਉੱਪਰ ਘੇਰਾ ਪਾ ਲਿਆ ਤਾਂ ਜੋ ਲੋਕ ਅੰਦਰ ਜਾ ਸ਼ਹਿਰ ਤੋਂ ਬਾਹਰ ਨਾ ਆ ਸੱਕਣ। ਫ਼ੇਰ ਉਸ ਨੇ ਸ਼ਹਿਰ ਦੇ ਆਲੇ-ਦੁਆਲੇ ਕਿਲ੍ਹਾਬੰਦੀ ਦੀ ਕੰਧ ਬਣਾਈ।
Punjabi Bible 2016 - ਪਵਿੱਤਰ ਬਾਈਬਲ O.V.
ਐਉਂ ਹੋਇਆ ਭਈ ਉਹ ਦੀ ਪਾਤਸ਼ਾਹੀ ਦੇ ਨੌਵੇਂ ਵਰਹੇ ਦੇ ਦਸਵੇਂ ਮਹੀਨੇ ਦੇ ਦਸਵੇਂ ਦਿਨ ਬਾਬਲ ਦੇ ਪਾਤਸ਼ਾਹ ਨਬੂਕਦ-ਨੱਸਰ ਨੇ ਆਪਣੀ ਸਾਰੀ ਸੈਨਾ ਦੇ ਨਾਲ ਯਰੂਸ਼ਲਮ ਉੱਤੇ ਚੜ੍ਹਾਈ ਕੀਤੀ ਅਰ ਉਹ ਦੇ ਸਾਹਮਣੇ ਡੇਰੇ ਲਾ ਲਏ ਅਰ ਉਨ੍ਹਾਂ ਨੇ ਉਹ ਦੇ ਸਾਹਮਣੇ ਤੇ ਆਲੇ ਦੁਆਲੇ ਦਮਦਮਾ ਬਣਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਹੋਇਆ ਕਿ ਉਹ ਦੇ ਰਾਜ ਦੇ ਨੌਵੇਂ ਸਾਲ ਦੇ ਦਸਵੇਂ ਮਹੀਨੇ ਦੇ ਦਸਵੇਂ ਦਿਨ ਬਾਬਲ ਦੇ ਰਾਜਾ ਨਬੂਕਦਨੱਸਰ ਨੇ ਆਪਣੀ ਸਾਰੀ ਸੈਨਾਂ ਦੇ ਨਾਲ ਯਰੂਸ਼ਲਮ ਉੱਤੇ ਚੜ੍ਹਾਈ ਕੀਤੀ ਅਤੇ ਉਹ ਦੇ ਸਾਹਮਣੇ ਡੇਰੇ ਲਾ ਲਏ ਅਤੇ ਉਨ੍ਹਾਂ ਨੇ ਉਹ ਦੇ ਸਾਹਮਣੇ ਤੇ ਆਲੇ-ਦੁਆਲੇ ਦਮਦਮਾ ਬਣਾਇਆ।