2 Kings 25:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਸਾਰੇ ਸੈਨਾਪਤੀਆਂ ਅਤੇ ਉਨ੍ਹਾਂ ਦੇ ਸਿਪਾਹੀਆਂ ਨੇ ਸੁਣਿਆ ਕਿ ਬਾਬਲ ਦੇ ਪਾਤਸ਼ਾਹ ਨੇ ਗਦਲਯਾਹ ਨੂੰ ਅਧਿਕਾਰ ਦੇ ਦਿੱਤਾ ਹੈ ਤਾਂ ਉਹ ਮਿਸਪਹ ਵਿੱਚ ਗਦਲਯਾਹ ਕੋਲ ਆਏ। ਨਥਨਯਾਹ ਦਾ ਪੁੱਤਰ ਇਸ਼ਮਾਏਲ ਅਤੇ ਕਾਰੇਆਹ ਦਾ ਪੁੱਤਰ ਯੋਹਾਨਨ, ਨਟੋਫ਼ਥੀ ਤਨਹੁਮਥ ਦਾ ਪੁੱਤਰ ਸਰਾਯਾਹ ਅਤੇ ਮਅਕਾਥੀ ਦਾ ਪੁੱਤਰ ਯਅਜ਼ਨਯਾਹ ਅਤੇ ਇਨ੍ਹਾਂ ਦੇ ਹੋਰ ਮਨੁੱਖ ਵੀ ਗਦਲਯਾਹ ਕੋਲ ਆਏ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਸਾਰਿਆਂ ਸੈਨਾਪਤੀਆਂ ਅਰ ਉਨ੍ਹਾਂ ਦੇ ਸਿਪਾਹੀਆਂ ਨੇ ਸੁਣਿਆ ਭਈ ਬਾਬਲ ਦੇ ਪਾਤਸ਼ਾਹ ਨੇ ਗਦਲਯਾਹ ਨੂੰ ਅਧਕਾਰ ਦੇ ਦਿੱਤਾ ਹੈ ਤਾਂ ਓਹ ਮਿਸਪਹ ਵਿੱਚ ਗਦਲਯਾਹ ਦੇ ਕੋਲ ਆਏ ਅਰਥਾਤ ਨਥਨਯਾਹ ਦਾ ਪੁੱਤ੍ਰ ਇਸ਼ਮਾਏਲ ਅਰ ਕਾਰੇਆਹ ਦਾ ਪੁੱਤ੍ਰ ਯੋਹਨਾਨ ਅਰ ਨਟੋਫਾਥੀ ਤਨਹੁਮਥ ਦਾ ਪੁੱਤ੍ਰ ਸਰਾਯਾਹ ਅਰ ਮਅਕਾਥੀ ਦਾ ਪੁੱਤ੍ਰ ਯਅਜ਼ਨਯਾਹ, ਏਹ ਅਰ ਉਨ੍ਹਾਂ ਦੇ ਮਨੁੱਖ ਵੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਸਾਰਿਆਂ ਸੈਨਾਪਤੀਆਂ ਅਤੇ ਉਨ੍ਹਾਂ ਦੇ ਸਿਪਾਹੀਆਂ ਨੇ ਸੁਣਿਆ ਕਿ ਬਾਬਲ ਦੇ ਰਾਜਾ ਨੇ ਗਦਲਯਾਹ ਨੂੰ ਅਧਿਕਾਰ ਦੇ ਦਿੱਤਾ ਹੈ ਤਾਂ ਉਹ ਮਿਸਪਾਹ ਵਿੱਚ ਗਦਲਯਾਹ ਕੋਲ ਆਏ ਅਰਥਾਤ ਨਥਨਯਾਹ ਦਾ ਪੁੱਤਰ ਇਸਮਾਏਲ ਅਤੇ ਕਾਰੇਆਹ ਦਾ ਪੁੱਤਰ ਯੋਹਾਨਾਨ ਅਤੇ ਨਟੋਫਾਥੀ ਤਨਹੁਮਥ ਦਾ ਪੁੱਤਰ ਸਰਾਯਾਹ ਅਤੇ ਮਆਕਾਥੀ ਦਾ ਪੁੱਤਰ ਯਅਜ਼ਨਯਾਹ, ਇਹ ਅਤੇ ਉਨ੍ਹਾਂ ਦੇ ਮਨੁੱਖ ਵੀ।