2 Kings 25:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਾਅਦ ਵਿੱਚ ਅਵੀਲ ਮਰੋਦਕ ਬਾਬਲ ਦਾ ਰਾਜਾ ਬਣਿਆ। ਉਸ ਨੇ ਯਹੂਦਾਹ ਦੇ ਪਾਤਸ਼ਾਹ ਯਹੋਯਾਕੀਨ ਨੂੰ ਕੈਦ ਵਿੱਚੋਂ ਕੱਢਿਆ। ਇਹ ਯਹੋਯਾਕੀਨ ਦੇ ਬੰਦੀ ਬਣਨ ਤੋਂ 37ਵਰ੍ਹੇ ’ਚ ਇਹ ਘਟਨਾ ਵਾਪਰੀ। ਇਉਂ ਅਵੀਲ ਮਰੋਦਕ ਦੇ ਰਾਜ ਸੰਭਾਲਣ ਤੋਂ 12ਮਹੀਨੇ ਦੇ 27 ਦਿਨ ਵਾਪਰਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਹੂਦਾਹ ਦੇ ਪਾਤਸ਼ਾਹ ਯਹੋਯਾਕੀਨ ਦੀ ਅਸੀਰੀ ਦੇ ਸੈਂਤੀਵੇਂ ਵਰਹੇ ਦੇ ਬਾਰ੍ਹਵੇਂ ਮਹੀਨੇ ਦੇ ਸਤਾਈਵੇਂ ਦਿਨ ਐਉਂ ਹੋਇਆ ਕਿ ਬਾਬਲ ਦੇ ਪਾਤਸ਼ਾਹ ਅਵੀਲ ਮਰੋਦਕ ਨੇ ਆਪਣੇ ਰਾਜ ਦੇ ਪਹਿਲੇ ਹੀ ਵਰਹੇ ਯਹੂਦਾਹ ਦੇ ਪਾਤਸ਼ਾਹ ਯਹੋਯਾਕੀਨ ਨੂੰ ਕੈਦੋਂ ਕੱਢ ਕੇ ਉਹ ਨੂੰ ਉੱਚਿਆਂ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਹੂਦਾਹ ਦੇ ਰਾਜਾ ਯਹੋਯਾਕੀਨ ਦੀ ਗ਼ੁਲਾਮੀ ਦੇ ਸੈਂਤੀਵੇਂ ਸਾਲ ਦੇ ਬਾਰ੍ਹਵੇਂ ਮਹੀਨੇ ਦੇ ਸਤਾਈਵੇਂ ਦਿਨ ਅਜਿਹਾ ਹੋਇਆ ਕਿ ਬਾਬਲ ਦੇ ਰਾਜਾ ਅਵੀਲ-ਮਰੋਦਕ ਨੇ ਆਪਣੇ ਰਾਜ ਦੇ ਪਹਿਲੇ ਹੀ ਸਾਲ ਯਹੂਦਾਹ ਦੇ ਰਾਜਾ ਯਹੋਯਾਕੀਨ ਨੂੰ ਕੈਦ ਤੋਂ ਕੱਢ ਕੇ ਉਹ ਨੂੰ ਉੱਚਿਆਂ ਕੀਤਾ।