2 Kings 25:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਨਬੂਕਦਨੱਸਰ ਦੀ ਫ਼ੌਜ ਨੇ ਅਖੀਰ ਸ਼ਹਿਰ ਦੀ ਉਹ ਦੀਵਾਰ ਢਾਹ ਦਿੱਤੀ। ਉਸ ਰਾਤ ਸਿਦਕੀਯਾਹ ਪਾਤਸ਼ਾਹ ਅਤੇ ਉਸ ਦੇ ਸਰਦਾਰ ਉੱਥੋਂ ਭੱਜ ਨਿਕਲੇ। ਉਨ੍ਹਾਂ ਨੇ ਭੱਜਣ ਲਈ ਦੁਹਰੀਆਂ ਦੀਵਾਰਾਂ ਦੇ ਵਿੱਚੋਂ ਦੀ ਜੋ ਗੁਪਤ ਫ਼ਾਟਕ ਸੀ ਉਸਦੀ ਵਰਤੋਂ ਕੀਤੀ। ਇਹ ਰਾਹ ਪਾਤਸ਼ਾਹ ਦੇ ਬਾਗ਼ਾਂ ਵਿੱਚੋਂ ਦੀ ਸੀ। ਦੁਸ਼ਮਣ ਫ਼ੌਜ ਨੇ ਸਾਰੇ ਸ਼ਹਿਰ ਨੂੰ ਘੇਰਾ ਪਾਇਆ ਹੋਇਆ ਸੀ ਪਰ ਸਿਦਕੀਯਾਹ ਤੇ ਉਸ ਦੇ ਸਰਦਾਰ ਉਜਾੜ ਦੇ ਰਾਹ ਤੋਂ ਭੱਜ ਕੇ ਬਚ ਨਿਕਲੇ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਸ਼ਹਿਰ ਤੋਂੜਿਆ ਗਿਆ ਅਰ ਦੋਹਾਂ ਕੰਧਾਂ ਦੇ ਵਿੱਚਕਾਰ ਜੋ ਫਾਟਕ ਪਾਤਸ਼ਾਹ ਦੇ ਬਾਗ ਦੇ ਕੋਲ ਸੀ ਉਹ ਦੇ ਰਾਹੀਂ ਸਾਰੇ ਜੋਧੇ ਰਾਤ ਭੱਜ ਗਏ ਜਦ ਕਸਦੀ ਸ਼ਹਿਰ ਦੇ ਆਲੇ ਦੁਆਲੇ ਸਨ ਤਾਂ ਪਾਤਸ਼ਾਹ ਮਦਾਨ ਦੇ ਰਾਹ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸ਼ਹਿਰ ਤੋੜਿਆ ਗਿਆ ਅਤੇ ਦੋਹਾਂ ਕੰਧਾਂ ਦੇ ਵਿਚਕਾਰ ਜੋ ਫਾਟਕ ਰਾਜਾ ਦੇ ਬਾਗ ਦੇ ਕੋਲ ਸੀ ਉਹ ਦੇ ਰਾਹੀਂ ਸਾਰੇ ਯੋਧੇ ਰਾਤੋਂ-ਰਾਤ ਭੱਜ ਗਏ ਜਦ ਕਸਦੀ ਸ਼ਹਿਰ ਦੇ ਆਲੇ-ਦੁਆਲੇ ਸਨ ਤਾਂ ਰਾਜਾ ਮੈਦਾਨ ਦੇ ਰਾਹ ਗਿਆ।