2 Kings 3:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਅਲੀਸ਼ਾ ਨੇ ਇਸਰਾਏਲ ਦੇ ਪਾਤਸ਼ਾਹ ਨੂੰ ਆਖਿਆ, “ਤੂੰ ਮੈਨੂੰ ਮਿਲਣ ਲਈ ਕਿਉਂ ਆਇਆ ਹੈਂ? ਤੂੰ ਆਪਣੇ ਮਾਪਿਆਂ ਦੇ ਨਬੀਆਂ ਕੋਲ ਜਾ।” ਇਸਰਾਏਲ ਦੇ ਪਾਤਸ਼ਾਹ ਨੇ ਅਲੀਸ਼ਾ ਨੂੰ ਕਿਹਾ, “ਨਹੀਂ! ਅਸੀਂ ਤੈਨੂੰ ਮਿਲਣ ਲਈ ਆਏ ਹਾਂ, ਕਿਉਂ ਕਿ ਯਹੋਵਾਹ ਨੇ ਇਨ੍ਹਾਂ ਤਿੰਨਾਂ ਪਾਤਸ਼ਾਹਾਂ ਨੂੰ ਮੋਆਬ ਦੀ ਸ਼ਕਤੀ ਦੇ ਹੱਥੀਂ ਫ਼ੜਵਾਉਣ ਲਈ ਇਕੱਠਿਆਂ ਕੀਤਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਅਲੀਸ਼ਾ ਨੇ ਇਸਰਾਏਲ ਦੇ ਪਾਤਸ਼ਾਹ ਨੂੰ ਆਖਿਆ, ਮੇਰਾ ਤੇਰੇ ਨਾਲ ਕੀ ਵਾਸਤਾ ਹੈ? ਤੂੰ ਆਪਣੇ ਪਿਉ ਦਿਆਂ ਨਬੀਆਂ ਤੇ ਆਪਣੀ ਮਾਂ ਦਿਆਂ ਨਬੀਆਂ ਕੋਲ ਜਾਹ। ਪਰ ਇਸਰਾਏਲ ਦੇ ਪਾਤਸ਼ਾਹ ਨੇ ਉਸ ਨੂੰ ਆਖਿਆ, ਨਹੀਂ ਕਿਉਂ ਜੋ ਯਹੋਵਾਹ ਨੇ ਇਨ੍ਹਾਂ ਤਿੰਨਾਂ ਪਾਤਸ਼ਾਹਾਂ ਨੂੰ ਇਕੱਠਾ ਕੀਤਾ ਹੈ ਭਈ ਉਨ੍ਹਾਂ ਨੂੰ ਮੋਆਬ ਦੇ ਹੱਥੀਂ ਫੜਾ ਦੇਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਲੀਸ਼ਾ ਨੇ ਇਸਰਾਏਲ ਦੇ ਰਾਜਾ ਨੂੰ ਆਖਿਆ, “ਮੇਰਾ ਤੇਰੇ ਨਾਲ ਕੀ ਵਾਸਤਾ ਹੈ? ਤੂੰ ਆਪਣੇ ਪਿਉ ਦੇ ਨਬੀਆਂ ਅਤੇ ਆਪਣੀ ਮਾਂ ਦੇ ਨਬੀਆਂ ਕੋਲ ਜਾ।” ਪਰ ਇਸਰਾਏਲ ਦੇ ਰਾਜਾ ਨੇ ਉਹ ਨੂੰ ਆਖਿਆ, “ਨਹੀਂ, ਕਿਉਂ ਜੋ ਯਹੋਵਾਹ ਨੇ ਇਨ੍ਹਾਂ ਤਿੰਨਾਂ ਰਾਜਿਆਂ ਨੂੰ ਇਕੱਠਾ ਕੀਤਾ ਹੈ ਕਿ ਉਨ੍ਹਾਂ ਨੂੰ ਮੋਆਬ ਦੇ ਹੱਥੀਂ ਫੜਾ ਦੇਵੇ।”