2 Kings 3:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਯਹੂਦਾਹ ਦੇ ਪਾਤਸ਼ਾਹ ਯਹੋਸ਼ਾਫ਼ਾਟ ਤੋਂ ਪੁੱਛਣਾ ਭੇਜਿਆ ਅਤੇ ਕਿਹਾ, “ਮੋਆਬ ਦਾ ਪਾਤਸ਼ਾਹ ਮੇਰੇ ਤੋਂ ਆਕੀ ਹੋ ਗਿਆ ਹੈ, ਕੀ ਤੂੰ ਮੋਆਬ ਦੇ ਵਿਰੁੱਧ ਮੇਰੇ ਨਾਲ ਲੜਨ ਲਈ ਚੱਲੇਂਗਾ?” ਯਹੋਸ਼ਾਫ਼ਾਟ ਨੇ ਆਖਿਆ, “ਹਾਂ, ਮੈਂ ਤੇਰੇ ਨਾਲ ਜਾਵਾਂਗਾ। ਅਸੀਂ ਇੱਕ ਸੈਨਾ ਵਾਂਗ ਇਕੱਠੇ ਜਾਵਾਂਗੇ। ਮੇਰੀ ਸੈਨਾ ਤੇਰੀ ਹੀ ਸੈਨਾ ਵਾਂਗ ਹੋਵੇਗੀ ਤੇ ਮੇਰੇ ਘੋੜੇ ਵੀ ਤੇਰੇ ਹੀ ਘੋੜਿਆਂ ਵਾਂਗ ਹੋਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਅਰ ਉਹਨੇ ਜਾ ਕੇ ਯਹੂਦਾਹ ਦੇ ਪਾਤਸ਼ਾਹ ਯਹੋਸ਼ਾਫਾਟ ਤੋਂ ਪੁੱਛਵਾ ਘੱਲਿਆ ਭਈ ਮੋਆਬ ਦਾ ਪਾਤਸ਼ਾਹ ਮੈਥੋਂ ਆਕੀ ਹੋ ਗਿਆ ਹੈ। ਕੀ ਤੂੰ ਮੋਆਬ ਦੇ ਵਿਰੁੱਧ ਲੜਨ ਲਈ ਮੇਰੇ ਨਾਲ ਚੱਲੇਗਾਂ? ਉਸ ਨੇ ਆਖਿਆ, ਮੈਂ ਜਾਵਾਂਗਾ। ਮੈਂ ਤੇਰੇ ਜਿਹਾ ਹਾਂ। ਮੇਰੇ ਲੋਕ ਤੇਰਿਆਂ ਲੋਕਾਂ ਵਰਗੇ ਤੇ ਮੇਰੇ ਘੋੜੇ ਤੇਰਿਆਂ ਘੋੜਿਆਂ ਵਰਗੇ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨੇ ਜਾ ਕੇ ਯਹੂਦਾਹ ਦੇ ਰਾਜਾ ਯਹੋਸ਼ਾਫ਼ਾਤ ਨੂੰ ਸੁਨੇਹਾ ਭੇਜਿਆ ਕਿ ਮੋਆਬ ਦਾ ਰਾਜਾ ਮੇਰੇ ਤੋਂ ਬਾਗੀ ਹੋ ਗਿਆ ਹੈ। ਕੀ ਤੂੰ ਮੋਆਬ ਦੇ ਵਿਰੁੱਧ ਲੜਨ ਲਈ ਮੇਰੇ ਨਾਲ ਚੱਲੇਂਗਾ? ਉਸ ਨੇ ਆਖਿਆ, “ਮੈਂ ਜਾਂਵਾਂਗਾ। ਮੈਂ ਤੇਰੇ ਜਿਹਾ ਹਾਂ। ਮੇਰੇ ਲੋਕ ਤੇਰੇ ਲੋਕਾਂ ਵਰਗੇ ਅਤੇ ਮੇਰੇ ਘੋੜੇ ਤੇਰੇ ਘੋੜਿਆਂ ਵਰਗੇ ਹਨ।”