2 Kings 4:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਨਬੀਆਂ ਦੇ ਟੋਲੇ ਵਿੱਚ ਇੱਕ ਨਬੀ ਦੀ ਬੀਵੀ ਸੀ ਜਿਸਦੇ ਪਤੀ ਦੀ ਮੌਤ ਹੋ ਗਈ। ਉਸਦੀ ਪਤਨੀ ਅਲੀਸ਼ਾ ਅੱਗੇ ਜਾਕੇ ਪਿੱਟੀ, “ਮੇਰਾ ਪਤੀ ਤੇਰੇ ਸੇਵਕਾਂ ਵਰਗਾ ਸੀ। ਹੁਣ ਉਸਦੀ ਮੌਤ ਹੋ ਗਈ ਹੈ। ਤੈਨੂੰ ਪਤਾ ਹੈ ਕਿ ਉਹ ਯਹੋਵਾਹ ਦਾ ਭੈ ਮੰਨਦਾ ਹੈ। ਉਸ ਨੇ ਇੱਕ ਆਦਮੀ ਤੋਂ ਉਧਾਰ ਲਿਆ ਸੀ ਤੇ ਹੁਣ ਲੈਣਦਾਰ ਮੇਰੇ ਦੋ ਪੁੱਤਰਾਂ ਨੂੰ ਆਪਣੇ ਗੁਲਾਮ ਬਨਾਉਣ ਲਈ ਲੈਣ ਆ ਰਿਹਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਨਬੀਆਂ ਦਿਆਂ ਪੁੱਤ੍ਰਾਂ ਦੀਆਂ ਤੀਵੀਆਂ ਵਿੱਚੋਂ ਇੱਕ ਜਣੀ ਨੇ ਅਲੀਸ਼ਾ ਅੱਗੇ ਦੁਹਾਈ ਦਿੱਤੀ ਭਈ ਤੇਰਾ ਦਾਸ ਮੇਰਾ ਪਤੀ ਮਰ ਗਿਆ ਹੈ ਅਤੇ ਤੂੰ ਜਾਣਦਾ ਹੈਂ ਭਈ ਤੇਰਾ ਦਾਸ ਯਹੋਵਾਹ ਦਾ ਭੈ ਮੰਨਦਾ ਸੀ। ਹੁਣ ਲੈਣਦਾਰ ਮੇਰੇ ਦੋ ਪੁੱਤ੍ਰਾਂ ਨੂੰ ਆਪਣੇ ਬਰਦੇ ਬਣਾਉਣ ਲਈ ਲੈਣ ਆਇਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਬੀਆਂ ਦੇ ਦਲ ਵਿੱਚੋਂ ਇੱਕ ਦੀ ਪਤਨੀ ਨੇ ਅਲੀਸ਼ਾ ਅੱਗੇ ਦੁਹਾਈ ਦਿੱਤੀ ਕਿ ਤੇਰਾ ਦਾਸ ਮੇਰਾ ਪਤੀ ਮਰ ਗਿਆ ਹੈ ਅਤੇ ਤੂੰ ਜਾਣਦਾ ਹੈਂ ਕਿ ਤੇਰਾ ਦਾਸ ਯਹੋਵਾਹ ਦਾ ਭੈਅ ਮੰਨਦਾ ਸੀ। ਹੁਣ ਲੈਣਦਾਰ ਮੇਰੇ ਦੋ ਪੁੱਤਰਾਂ ਨੂੰ ਆਪਣੇ ਗੁਲਾਮ ਬਣਾਉਣ ਲਈ ਲੈਣ ਆਇਆ ਹੈ।