2 Kings 4:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਲੀਸ਼ਾ ਨੇ ਆਪਣੇ ਸੇਵਕ ਨੂੰ ਕਿਹਾ, “ਇਸ ਔਰਤ ਨੂੰ ਆਖ ਕਿ, ‘ਤੂੰ ਆਪਣੇ ਵੱਲੋਂ ਸਾਡੀ ਪੂਰੀ ਆਓ-ਭਗਤੀ ਕੀਤੀ ਹੈ ਸੋ ਦੱਸ ਹੁਣ ਅਸੀਂ ਤੇਰੇ ਲਈ ਕੀ ਕਰੀਏ? ਕੀ ਅਸੀਂ ਪਾਤਸ਼ਾਹ ਨਾਲ ਜਾਂ ਸੈਨਾਪਤੀ ਨਾਲ ਤੇਰੇ ਲਈ ਗੱਲ ਕਰੀਏ?’” ਉਹ ਔਰਤ ਬੋਲੀ, “ਮੈਂ ਤਾਂ ਇੱਥੇ ਆਪਣੇ ਲੋਕਾਂ ਵਿੱਚਕਾਰ ਹੱਸਦੀ ਵੱਸਦੀ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਬਾਲਕੇ ਨੂੰ ਕਿਹਾ ਭਈ ਉਹ ਨੂੰ ਆਖ ਕਿ ਵੇਖ ਤੂੰ ਜੋ ਐਡੇ ਗੌਹ ਨਾਲ ਸਾਡੀ ਸਾਰ ਲੈਂਦੀ ਰਹੀ ਤੇਰੇ ਲਈ ਕੀ ਕੀਤਾ ਜਾਵੇ? ਕੀ ਅਸੀਂ ਪਾਤਸ਼ਾਹ ਯਾ ਸੈਨਾਪਤੀ ਨਾਲ ਤੇਰੇ ਨਮਿੱਤ ਗੱਲ ਕਰੀਏ? ਪਰ ਉਹ ਬੋਲੀ, ਮੈਂ ਤਾਂ ਆਪਣੇ ਹੀ ਲੋਕਾਂ ਦੇ ਵਿੱਚਕਾਰ ਵੱਸਦੀ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਚੇਲੇ ਨੂੰ ਕਿਹਾ ਕਿ ਉਹ ਨੂੰ ਆਖ ਕਿ ਵੇਖ ਤੂੰ ਜੋ ਐਨੇ ਧਿਆਨ ਨਾਲ ਸਾਡੀ ਸੇਵਾ ਕਰਦੀ ਰਹੀ, ਤੇਰੇ ਲਈ ਕੀ ਕੀਤਾ ਜਾਵੇ? ਕੀ ਅਸੀਂ ਰਾਜਾ ਜਾਂ ਸੈਨਾਪਤੀ ਨਾਲ ਤੇਰੇ ਬਾਰੇ ਗੱਲ ਕਰੀਏ? ਪਰ ਉਹ ਬੋਲੀ, “ਮੈਂ ਤਾਂ ਆਪਣੇ ਹੀ ਲੋਕਾਂ ਦੇ ਵਿਚਕਾਰ ਵੱਸਦੀ ਹਾਂ।”