2 Kings 4:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਦਿਨ ਅਲੀਸ਼ਾ ਸ਼ੂਨੇਮ ਵੱਲੋਂ ਦੀ ਲੰਘਿਆ। ਉੱਥੇ ਇੱਕ ਮਹੱਤਵਪੂਰਣ ਔਰਤ ਰਹਿੰਦੀ ਸੀ ਜਿਸਨੇ ਅਲੀਸ਼ਾ ਨੂੰ ਰਾਤ ਉੱਥੇ ਠਹਿਰਨ ਤੇ ਆਪਣੇ ਘਰ ਭੋਜਨ ਕਰਨ ਲਈ ਆਖਿਆ। ਤਾਂ ਫ਼ਿਰ ਜਦੋਂ ਵੀ ਅਲੀਸ਼ਾ ਉਸ ਰਾਹ ਤੋਂ ਦੀ ਲੰਘਦਾ ਰੋਟੀ ਖਾਣ ਲਈ ਉਹ ਉਸ ਘਰੇ ਰੁਕ ਜਾਂਦਾ।
Punjabi Bible 2016 - ਪਵਿੱਤਰ ਬਾਈਬਲ O.V.
ਇੱਕ ਦਿਨ ਐਉਂ ਹੋਇਆ ਭਈ ਅਲੀਸ਼ਾ ਸ਼ੂਨੇਮ ਵੱਲੋਂ ਦੀ ਹੋ ਕੇ ਲੰਘਿਆ ਜਿੱਥੇ ਇੱਕ ਮੰਨੀ ਦੰਨੀ ਇਸਤ੍ਰੀ ਸੀ। ਉਹ ਨੇ ਉਸ ਨੂੰ ਰੋਟੀ ਖਾਣ ਲਈ ਮਜਬੂਰ ਕੀਤਾ। ਫੇਰ ਐਉਂ ਹੋਇਆ ਕਿ ਜਦ ਕਦੀ ਉਹ ਉੱਧਰੋਂ ਦੀ ਲੰਘਦਾ ਸੀ ਰੋਟੀ ਖਾਣ ਲਈ ਉੱਧਰੇ ਮੁੜ ਪੈਂਦਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇੱਕ ਦਿਨ ਇਸ ਤਰ੍ਹਾਂ ਹੋਇਆ ਕਿ ਅਲੀਸ਼ਾ ਸ਼ੂਨੇਮ ਵੱਲੋਂ ਦੀ ਹੋ ਕੇ ਲੰਘਿਆ, ਜਿੱਥੇ ਇੱਕ ਪਤਵੰਤੀ ਔਰਤ ਸੀ। ਉਹ ਨੇ ਉਸ ਨੂੰ ਰੋਟੀ ਖਾਣ ਲਈ ਮਜ਼ਬੂਰ ਕੀਤਾ। ਫੇਰ ਜਦੋਂ ਕਦੀ ਉਹ ਉੱਧਰ ਦੀ ਲੰਘਦਾ ਸੀ ਰੋਟੀ ਖਾਣ ਲਈ ਉੱਧਰੇ ਮੁੜ ਪੈਂਦਾ ਸੀ।