2 Kings 5:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਨਅਮਾਨ ਨੇ ਆਖਿਆ, “ਜੇਕਰ ਤੂੰ। ਇਹ ਭੇਂਟ ਕਬੂਲ ਨਹੀਂ ਕਰਦਾ ਤਾਂ ਫ਼ਿਰ ਮੈਨੂੰ ਦੋ ਖੱਚਰਾਂ ਲੱਦ ਕੇ ਆਪਣੇ ਇਸਰਾਏਲ ਦੀ ਮਿੱਟੀ ਇੱਥੋਂ ਲੈ ਜਾਣ ਦੀ ਆਗਿਆ ਦੇਹ। ਉਹ ਇਸ ਲਈ ਕਿਉਂ ਕਿ ਅੱਜ ਤੋਂ ਬਾਅਦ ਮੈਂ ਹੁਣ ਕਦੇ ਵੀ ਯਹੋਵਾਹ ਤੋਂ ਬਿਨਾ ਹੋਰ ਕਿਸੇ ਦੇਵਤੇ ਦੇ ਅੱਗੇ ਜਾਂ ਹੋਮ ਦੀ ਭੇਟ ਨਹੀਂ ਚੜ੍ਹਾਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਨਅਮਾਨ ਨੇ ਆਖਿਆ, ਕੀ ਤੇਰੇ ਚਾਕਰ ਨੂੰ ਦੋ ਖੱਚਰਾਂ ਦਾ ਭਾਰ ਮਿੱਟੀ ਨਹੀਂ ਦਿੱਤੀ ਜਾਵੇਗੀ? ਕਿਉਂ ਜੋ ਤੇਰਾ ਚਾਕਰ ਹੁਣ ਤੋਂ ਲੈ ਕੇ ਯਹੋਵਾਹ ਤੋਂ ਬਿਨਾ ਹੋਰ ਕਿਸੇ ਦਿਓਤੇ ਦੇ ਅੱਗੇ ਨਾ ਤਾਂ ਹੋਮ ਬਲੀ ਤੇ ਨਾ ਭੇਟ ਚੜ੍ਹਾਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਨਅਮਾਨ ਨੇ ਆਖਿਆ, “ਤੇਰੇ ਸੇਵਕ ਨੂੰ ਦੋ ਖੱਚਰਾਂ ਦੇ ਭਾਰ ਦੇ ਬਰਾਬਰ ਮਿੱਟੀ ਦਿੱਤੀ ਜਾਵੇ, ਕਿਉਂ ਜੋ ਤੇਰਾ ਸੇਵਕ ਹੁਣ ਤੋਂ ਲੈ ਕੇ ਯਹੋਵਾਹ ਤੋਂ ਬਿਨ੍ਹਾਂ ਹੋਰ ਕਿਸੇ ਦੇਵਤੇ ਦੇ ਅੱਗੇ ਨਾ ਤਾਂ ਹੋਮ ਦੀ ਬਲੀ ਤੇ ਨਾ ਭੇਟ ਚੜ੍ਹਾਵੇਗਾ।