2 Kings 5:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਪਰਮੇਸ਼ੁਰ ਦੇ ਮਨੁੱਖ, ਅਲੀਸ਼ਾ ਦੇ ਸੇਵਕ ਗੇਹਾਜੀ ਨੇ ਆਖਿਆ, “ਵੇਖੋ, ਮੇਰੇ ਸੁਆਮੀ ਨੇ ਨਅਮਾਨ ਅਰਾਮੀ ਦੇ ਹੱਥੋਂ ਜੋ ਕੁਝ ਉਹ ਲਿਆਇਆ ਸੀ ਉਸ ਨੂੰ ਇਨਕਾਰ ਕਰਕੇ ਉਸ ਨੂੰ ਵਰਜ ਦਿੱਤਾ ਤੇ ਉਸ ਦੇ ਹੱਥੋਂ ਤੋਹਫ਼ੇ ਸਵੀਕਾਰ ਨਹੀਂ ਕੀਤੇ। ਜਿਉਂਦੇ ਯਹੋਵਾਹ ਦੀ ਸੌਂਹ ਮੈਂ ਸੱਚਮੁੱਚ ਉਸ ਦੇ ਪਿੱਛੇ ਨੱਸਾਂਗਾ ਅਤੇ ਉਸ ਕੋਲੋਂ ਕੁਝ ਲੈ ਆਵਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਪਰਮੇਸ਼ੁਰ ਦੇ ਜਨ ਅਲੀਸ਼ਾ ਦੇ ਬਾਲਕੇ ਗੇਹਾਜੀ ਨੇ ਆਖਿਆ, ਵੇਖੋ ਮੇਰੇ ਸੁਆਮੀ ਨੇ ਨਅਮਾਨ ਅਰਾਮੀ ਦੇ ਹੱਥੋਂ ਜੋ ਕੁਝ ਉਹ ਲਿਆਇਆ ਸੀ ਨਾ ਲੈ ਕੇ ਉਹ ਨੂੰ ਵਰਜ ਦਿੱਤਾ। ਜੀਉਂਦੇ ਯਹੋਵਾਹ ਦੀ ਸੌਂਹ ਮੈਂ ਸੱਚ ਮੁੱਚ ਉਹ ਦੇ ਪਿੱਛੇ ਨੱਸਾਂਗਾ ਤੇ ਉਹ ਦੇ ਕੋਲੋਂ ਕੁਝ ਲੈ ਲਵਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਪਰਮੇਸ਼ੁਰ ਦੇ ਜਨ ਅਲੀਸ਼ਾ ਦੇ ਚੇਲੇ ਗੇਹਾਜੀ ਨੇ ਆਖਿਆ, “ਵੇਖੋ, ਮੇਰੇ ਸੁਆਮੀ ਨੇ ਨਅਮਾਨ ਅਰਾਮੀ ਦੇ ਹੱਥੋਂ ਜੋ ਕੁਝ ਉਹ ਲਿਆਇਆ ਸੀ ਨਾ ਲੈ ਕੇ ਉਹ ਨੂੰ ਜਾਣ ਦਿੱਤਾ। ਜੀਉਂਦੇ ਯਹੋਵਾਹ ਦੀ ਸਹੁੰ ਮੈਂ ਸੱਚ-ਮੁੱਚ ਉਹ ਦੇ ਪਿੱਛੇ ਭੱਜਾਂਗਾ ਤੇ ਉਹ ਦੇ ਕੋਲੋਂ ਕੁਝ ਲੈ ਲਵਾਂਗਾ।”