2 Kings 5:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਇਸਰਾਏਲ ਦੇ ਪਾਤਸ਼ਾਹ ਨੇ ਉਹ ਚਿੱਠੀ ਪੜ੍ਹੀ ਤਾਂ ਉਸ ਨੇ ਆਪਣੇ ਕੱਪੜੇ ਫ਼ਾੜ ਕੇ ਇਹ ਦਰਸਾਇਆ ਕਿ ਉਹ ਉਦਾਸ ਹੈ ਅਤੇ ਪਰੇਸ਼ਾਨ ਹੈ। ਇਸਰਾਏਲ ਦੇ ਪਾਤਸ਼ਾਹ ਨੇ ਆਖਿਆ, “ਕੀ ਮੈਂ ਪਰਮੇਸ਼ੁਰ ਹਾਂ? ਨਹੀਂ! ਮੇਰਾ ਜੀਵਨ ਅਤੇ ਮੌਤ ਉੱਪਰ ਕੋਈ ਅਧਿਕਾਰ ਨਹੀਂ ਤਾਂ ਫ਼ਿਰ ਭਲਾ ਮੈਂ ਇਸ ਕੋਹੜੀ ਮਨੁੱਖ ਨੂੰ ਇਸਦੇ ਕੋੜ੍ਹ ਤੋਂ ਕਿਵੇਂ ਮੁਕਤ ਕਰ ਸੱਕਦਾ ਹਾਂ। ਤਾਂ ਫ਼ਿਰ ਉਸ ਨੇ ਭਲਾ ਇਸ ਨੂੰ ਮੇਰੇ ਕੋਲ ਕਿਉਂ ਭੇਜਿਆ ਹੈ? ਜ਼ਰਾ ਧਿਆਨ ਨਾਲ ਸੋਚੋ ਤਾਂ ਪਤਾ ਚੱਲੇਗਾ ਕਿ ਇਹ ਉਸਦੀ ਚਾਲ ਹੈ। ਇਸਦਾ ਮਤਲਬ ਅਰਾਮ ਦਾ ਰਾਜਾ ਮੇਰੇ ਨਾਲ ਲੜਾਈ ਲੜਨ ਦੀ ਵਿਉਂਤ ਕਰ ਰਿਹਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਐਉਂ ਹੋਇਆ ਜਦ ਇਸਰਾਏਲ ਦੇ ਪਾਤਸ਼ਾਹ ਨੇ ਉਹ ਚਿੱਠੀ ਪੜ੍ਹੀ ਤਾਂ ਉਸ ਨੇ ਆਪਣੇ ਬਸਤਰ ਪਾੜ ਕੇ ਆਖਿਆ, ਕੀ ਮੈਂ ਪਰਮੇਸ਼ੁਰ ਹਾਂ ਭਈ ਮਾਰਾਂ ਤੇ ਜੁਆਵਾਂ ਜੋ ਇਹ ਪੁਰਸ਼ ਇੱਕ ਆਦਮੀ ਨੂੰ ਮੇਰੇ ਕੋਲ ਘੱਲਦਾ ਹੈ ਭਈ ਮੈਂ ਉਹ ਨੂੰ ਕੋੜ੍ਹ ਤੋਂ ਚੰਗਾ ਕਰਾਂ? ਜ਼ਰਾ ਸੋਚੋ ਤੇ ਵੇਖੋ ਕਿ ਉਹ ਮੇਰੇ ਵਿਰੁੱਧ ਕੋਈ ਵਲਾ ਭਾਲਦਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਇਸਰਾਏਲ ਦੇ ਰਾਜਾ ਨੇ ਉਹ ਚਿੱਠੀ ਪੜ੍ਹੀ ਤਾਂ ਉਸ ਨੇ ਆਪਣੇ ਕੱਪੜੇ ਪਾੜ ਕੇ ਆਖਿਆ, “ਕੀ ਮੈਂ ਪਰਮੇਸ਼ੁਰ ਹਾਂ ਜੋ ਮਾਰਾਂ ਜਾਂ ਜਿਉਂਦਾ ਕਰਾਂ, ਜੋ ਇਹ ਪੁਰਸ਼ ਇੱਕ ਆਦਮੀ ਨੂੰ ਮੇਰੇ ਕੋਲ ਭੇਜਦਾ ਹੈ ਕਿ ਮੈਂ ਉਹ ਨੂੰ ਕੋੜ੍ਹ ਤੋਂ ਚੰਗਾ ਕਰਾਂ? ਇਸ ਤਰ੍ਹਾਂ ਲੱਗਦਾ ਹੈ ਕਿ ਉਹ ਮੇਰੇ ਨਾਲ ਬਹਿਸ ਸ਼ੁਰੂ ਕਰਨਾ ਚਾਹੁੰਦਾ ਹੈ।”