2 Kings 5:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਅਲੀਸ਼ਾ ਨੂੰ ਇਹ ਖਬਰ ਮਿਲੀ ਕਿ ਇਸਰਾਏਲ ਦੇ ਪਾਤਸ਼ਾਹ ਨੇ ਆਪਣੇ ਕੱਪੜੇ ਫ਼ਾੜੇ ਹਨ ਅਤੇ ਉਹ ਉਦਾਸ ਅਤੇ ਪਰੇਸ਼ਾਨ ਹੈ ਤਾਂ ਅਲੀਸ਼ਾ ਨੇ ਪਾਤਸ਼ਾਹ ਨੂੰ ਇਹ ਸੁਨੇਹਾ ਭੇਜਿਆ, “ਤੂੰ ਆਪਣੇ ਵਸਤਰ ਕਿਉਂ ਫ਼ਾੜਦਾ ਹੈਂ? ਤੂੰ ਉਸ ਨਅਮਾਨ ਨੂੰ ਮੇਰੇ ਕੋਲ ਭੇਜਦੇ ਤਾਂ ਜੋ ਉਸ ਨੂੰ ਪਤਾ ਚੱਲੇ ਕਿ ਇਸਰਾਏਲ ਵਿੱਚ ਇੱਕ ਨਬੀ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਇਆ ਜਦ ਪਰਮੇਸ਼ੁਰ ਦੇ ਜਨ ਅਲੀਸ਼ਾ ਨੇ ਸੁਣਿਆ ਭਈ ਇਸਰਾਏਲ ਦੇ ਪਾਤਸ਼ਾਹ ਨੇ ਆਪਣੇ ਬਸਤਰ ਪਾੜੇ ਤਾਂ ਉਸਨੇ ਪਾਤਸ਼ਾਹ ਨੂੰ ਇਹ ਕਹਾ ਘੱਲਿਆ ਭਈ ਤੂੰ ਆਪਣੇ ਬਸਤਰ ਕਿਉਂ ਪਾੜੇ ਹਨ? ਉਹਨੂੰ ਮੇਰੇ ਕੋਲ ਆਉਣ ਦੇਹ ਤਾਂ ਜੋ ਉਹ ਨੂੰ ਪਤਾ ਲੱਗੇ ਭਈ ਇਸਰਾਏਲ ਵਿੱਚ ਇੱਕ ਨਬੀ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਪਰਮੇਸ਼ੁਰ ਦੇ ਜਨ ਅਲੀਸ਼ਾ ਨੇ ਸੁਣਿਆ ਕਿ ਇਸਰਾਏਲ ਦੇ ਰਾਜਾ ਨੇ ਆਪਣੇ ਕੱਪੜੇ ਪਾੜੇ ਤਾਂ ਉਸ ਨੇ ਰਾਜਾ ਨੂੰ ਇਹ ਕਹਿ ਭੇਜਿਆ ਕਿ ਤੂੰ ਆਪਣੇ ਕੱਪੜੇ ਕਿਉਂ ਪਾੜੇ ਹਨ? ਉਹ ਨੂੰ ਮੇਰੇ ਕੋਲ ਆਉਣ ਦੇ ਤਾਂ ਜੋ ਉਹ ਨੂੰ ਪਤਾ ਲੱਗੇ ਕਿ ਇਸਰਾਏਲ ਵਿੱਚ ਇੱਕ ਨਬੀ ਹੈ।