2 Kings 6:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਇਸਰਾਏਲ ਦੇ ਪਾਤਸ਼ਾਹ ਨੇ ਅਰਾਮੀ ਸੈਨਾ ਲਈ ਖੁਲ੍ਹਾ ਭੋਜਨ ਤਿਆਰ ਕਰਵਾਇਆ। ਉਨ੍ਹਾਂ ਨੇ ਰੱਜ ਕੇ ਖਾਧਾ ਅਤੇ ਪੀਤਾ। ਫੇਰ ਇਸਰਾਏਲ ਦੇ ਪਾਤਸ਼ਾਹ ਨੇ ਉਨ੍ਹਾਂ ਨੂੰ ਵਾਪਸ ਆਪਣੇ ਰਾਹ ਜਾਣ ਦਿੱਤਾ। ਤੇ ਉਹ ਸੈਨਾ ਅਰਾਮ ’ਚ ਆਪਣੇ ਮਾਲਕਾਂ ਕੋਲ ਪਰਤ ਗਈ। ਉਸ ਤੋਂ ਬਾਅਦ, ਕਦੇ ਵੀ ਅਰਾਮੀ ਸਿਪਾਹੀ ਇਸਰਾਏਲ ਦੀ ਧਰਤੀ ਤੇ ਛਾਪੇ ਮਾਰਨ ਲਈ ਨਹੀਂ ਆਏ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਉਸ ਨੇ ਉਨ੍ਹਾਂ ਲਈ ਵੱਡਾ ਭੋਜਨ ਤਿਆਰ ਕੀਤਾ ਅਤੇ ਜਦ ਓਹ ਖਾ ਚੁੱਕੇ ਤਾਂ ਉਸ ਨੇ ਉਨ੍ਹਾਂ ਨੂੰ ਜਾਣ ਦਿੱਤਾ ਅਤੇ ਓਹ ਆਪਣੇ ਸੁਆਮੀ ਕੋਲ ਚੱਲੇ ਗਏ ਅਤੇ ਅਰਾਮ ਦੇ ਜੱਥੇ ਫੇਰ ਕਦੇ ਇਸਰਾਏਲ ਦੇ ਦੇਸ ਵਿੱਚ ਨਾ ਆਏ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਉਸ ਨੇ ਉਨ੍ਹਾਂ ਲਈ ਵੱਡਾ ਭੋਜਨ ਤਿਆਰ ਕੀਤਾ ਅਤੇ ਜਦ ਉਹ ਖਾ ਪੀ ਚੁੱਕੇ ਤਾਂ ਉਸ ਨੇ ਉਨ੍ਹਾਂ ਨੂੰ ਜਾਣ ਦਿੱਤਾ ਅਤੇ ਉਹ ਆਪਣੇ ਸੁਆਮੀ ਕੋਲ ਚੱਲੇ ਗਏ ਅਤੇ ਅਰਾਮ ਦੇ ਦਲ ਫੇਰ ਕਦੇ ਇਸਰਾਏਲ ਦੇ ਦੇਸ ਵਿੱਚ ਨਾ ਆਏ।