2 Kings 6:32 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਾਤਸ਼ਾਹ ਨੇ ਅਲੀਸ਼ਾ ਵੱਲ ਸੰਦੇਸ਼ਵਾਹਕ ਭੇਜਿਆ, ਉਹ ਆਪਣੇ ਘਰ ਵਿੱਚ ਬੈਠਾ ਹੋਇਆ ਸੀ ਅਤੇ ਉਸ ਨਾਲ ਬਜ਼ੁਰਗ ਬੈਠੇ ਹੋਏ ਸਨ। ਸੰਦੇਸ਼ਵਾਹਕ ਦੇ ਪਹੁੰਚਣ ਤੋਂ ਪਹਿਲਾਂ ਹੀ ਅਲੀਸ਼ਾ ਨੇ ਬਜ਼ੁਰਗਾਂ ਨੂੰ ਆਖਿਆ, “ਵੇਖੋ ਉਸ ਖੂਨੀ ਦੇ ਪੁੱਤਰ ਨੇ ਮੇਰਾ ਸਿਰ ਲੈਣ ਲਈ ਇੱਕ ਜਣੇ ਨੂੰ ਭੇਜਿਆ ਹੈ। ਵੇਖੋ ਜਦੋਂ ਉਹ ਸੰਦੇਸ਼ਵਾਹਕ ਆਵੇ ਤਾਂ ਤੁਸੀਂ ਦਰਵਾਜ਼ਾ ਬੰਦ ਕਰਕੇ ਉਸ ਨੂੰ ਧੱਕੀ ਰੱਖਣਾ। ਕਿਉਂ ਕਿ ਮੈਂ ਉਸ ਦੇ ਪਿੱਛੇ ਉਸ ਦੇ ਸੁਆਮੀ ਦੇ ਪੈਰਾਂ ਦੀ ਬਿੜਕ ਵੀ ਸੁਣ ਰਿਹਾ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਜਦ ਅਲੀਸ਼ਾ ਆਪਣੇ ਘਰ ਬੈਠਾ ਸੀ ਅਰ ਬਜ਼ੁਰਗ ਉਹ ਦੇ ਨਾਲ ਬੈਠੇ ਸਨ ਤਾਂ ਪਾਤਸ਼ਾਹ ਨੇ ਆਪਣੇ ਅੱਗੋਂ ਇੱਕ ਆਦਮੀ ਨੂੰ ਘੱਲਿਆ। ਇਸ ਤੋਂ ਪਹਿਲਾਂ ਕਿ ਹਲਕਾਰਾ ਉਸ ਦੇ ਕੋਲ ਅੱਪੜੇ ਉਸਨੇ ਆਪੇ ਹੀ ਬਜ਼ੁਰਗਾਂ ਨੂੰ ਆਖਿਆ, ਤੁਸੀਂ ਵੇਖਦੇ ਹੋ ਭਈ ਉਸ ਖ਼ੂਨੀ ਦੇ ਪੁੱਤ੍ਰ ਨੇ ਮੇਰਾ ਸਿਰ ਲੈਣ ਲਈ ਇੱਕ ਜਣੇ ਨੂੰ ਘੱਲਿਆ ਹੈ? ਵੇਖੋ, ਜਦ ਉਹ ਹਲਕਾਰਾ ਆਵੇ ਤਾਂ ਤੁਸੀਂ ਬੂਹਾ ਭੇੜ ਕੇ ਉਸ ਨੂੰ ਧੱਕੀ ਰੱਖਿਓ। ਕੀ ਉਸ ਦੇ ਪਿੱਛੋਂ ਉਸ ਦੇ ਸੁਆਮੀ ਦੇ ਪੈਰਾਂ ਦੀ ਪੈਛੜ ਨਹੀਂ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਅਲੀਸ਼ਾ ਆਪਣੇ ਘਰ ਬੈਠਾ ਸੀ, ਬਜ਼ੁਰਗ ਉਹ ਦੇ ਨਾਲ ਬੈਠੇ ਸਨ ਤਦ ਰਾਜਾ ਨੇ ਆਪਣੇ ਅੱਗੋਂ ਇੱਕ ਆਦਮੀ ਨੂੰ ਭੇਜਿਆ। ਇਸ ਤੋਂ ਪਹਿਲਾਂ ਕਿ ਸੰਦੇਸ਼ਵਾਹਕ ਉਸ ਦੇ ਕੋਲ ਪਹੁੰਚੇ, ਉਸ ਨੇ ਆਪ ਹੀ ਬਜ਼ੁਰਗਾਂ ਨੂੰ ਆਖਿਆ ਕਿ ਤੁਸੀਂ ਵੇਖਦੇ ਹੋ ਕਿ ਉਸ ਖੂਨੀ ਦੇ ਪੁੱਤਰ ਨੇ ਮੇਰਾ ਸਿਰ ਲੈਣ ਲਈ ਇੱਕ ਜਣੇ ਨੂੰ ਭੇਜਿਆ ਹੈ? ਵੇਖੋ, ਜਦ ਉਹ ਸੰਦੇਸ਼ਵਾਹਕ ਆਵੇ ਤਾਂ ਤੁਸੀਂ ਦਰਵਾਜ਼ਾ ਬੰਦ ਕਰਕੇ ਉਸ ਨੂੰ ਰੋਕੀ ਰੱਖਿਓ। ਕੀ ਉਸ ਦੇ ਪਿੱਛੋਂ ਉਸ ਦੇ ਸੁਆਮੀ ਦੇ ਪੈਰਾਂ ਦੀ ਅਵਾਜ਼? ਨਹੀਂ?