2 Kings 7:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਰਾਤ ਦਾ ਵੇਲਾ ਸੀ ਪਰ ਰਾਜਾ ਬਿਸਤਰੇ ਚੋ ਉੱਠਿਆ ਅਤੇ ਆਕੇ ਆਪਣੇ ਅਫ਼ਸਰਾਂ ਨੂੰ ਕਿਹਾ, “ਮੈਂ ਤੁਹਾਨੂੰ ਦੱਸਦਾ ਹਾਂ ਕਿ ਅਰਾਮੀਆਂ ਨੇ ਸਾਡੇ ਨਾਲ ਕੀ ਕੀਤਾ ਹੈ? ਉਨ੍ਹਾਂ ਨੂੰ ਪਤਾ ਸੀ ਕਿ ਅਸੀਂ ਭੁੱਖੇ ਹਾਂ ਇਸ ਲਈ ਉਹ ਡੇਰੇ ਨੂੰ ਛੱਡ ਕੇ ਖੇਤਾਂ ਵਿੱਚ ਲੁਕ ਗਏ ਹਨ। ਉਹ ਸੋਚ ਰਹੇ ਹਨ ਕਿ ਜਦੋਂ ਇਸਰਾਏਲੀ ਸ਼ਹਿਰ ਵਿੱਚੋਂ ਬਾਹਰ ਆਉਣਗੇ ਤਾਂ ਉਹ ਸਾਨੂੰ ਜਿਉਂਦੇ ਫ਼ੜ ਲੈਣ ਤੇ ਇਉਂ ਫ਼ਿਰ ਉਹ ਸ਼ਹਿਰ ਵਿੱਚ ਆ ਵੜਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਪਾਤਸ਼ਾਹ ਰਾਤੀਂ ਉੱਠਿਆ ਤੇ ਆਪਣੇ ਚਾਕਰਾਂ ਨੂੰ ਆਖਿਆ, ਮੈਂ ਤੁਹਾਨੂੰ ਦੱਸਦਾ ਹਾਂ ਭਈ ਅਰਾਮੀਆਂ ਨੇ ਸਾਡੇ ਨਾਲ ਕੀ ਕੀਤਾ ਹੈ। ਓਹਨਾਂ ਨੂੰ ਪਤਾ ਸੀ ਭਈ ਅਸੀਂ ਭੁੱਖੇ ਹਾਂ ਸੋ ਓਹ ਇਹ ਆਖ ਕੇ ਡੇਰਿਓਂ ਨਿੱਕਲ ਕੇ ਵਾਹਣ ਵਿੱਚ ਲੁਕਣ ਲਈ ਗਏ ਹਨ ਭਈ ਜਦੋਂ ਅਸੀਂ ਜੀਉਂਦਿਆਂ ਨੂੰ ਫੜ ਲੈਣ ਐਉਂ ਓਹ ਫੇਰ ਸ਼ਹਿਰ ਵਿੱਚ ਆ ਵੜਨਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਰਾਜਾ ਰਾਤ ਨੂੰ ਉੱਠਿਆ ਅਤੇ ਆਪਣੇ ਨੌਕਰਾਂ ਨੂੰ ਆਖਿਆ, ਮੈਂ ਤੁਹਾਨੂੰ ਦੱਸਦਾ ਹਾਂ ਕਿ ਅਰਾਮੀਆਂ ਨੇ ਸਾਡੇ ਨਾਲ ਕੀ ਕੀਤਾ ਹੈ। ਉਹਨਾਂ ਨੂੰ ਪਤਾ ਸੀ ਕਿ ਅਸੀਂ ਭੁੱਖੇ ਹਾਂ, ਇਸ ਲਈ ਉਹ ਇਹ ਆਖ ਕੇ ਡੇਰੇ ਤੋਂ ਨਿੱਕਲ ਕੇ ਖੇਤ ਵਿੱਚ ਲੁੱਕਣ ਲਈ ਗਏ ਹਨ ਕਿ ਜਦੋਂ ਅਸੀਂ ਸ਼ਹਿਰ ਤੋਂ ਨਿੱਕਲ ਕੇ ਬਾਹਰ ਜਾਈਏ, ਤਦ ਉਹ ਸਾਨੂੰ ਜੀਉਂਦਿਆਂ ਨੂੰ ਫੜ ਲੈਣ ਇਸ ਤਰ੍ਹਾਂ ਉਹ ਫੇਰ ਸ਼ਹਿਰ ਵਿੱਚ ਆ ਵੜਨਗੇ।