2 Kings 7:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਾਤਸ਼ਾਹ ਦੇ ਅਫ਼ਸਰਾਂ ਵਿੱਚੋਂ ਇੱਕ ਨੇ ਕਿਹਾ, “ਆਓ ਅਸੀਂ ਕੁਝ ਆਦਮੀਆਂ ਨੂੰ ਉਨ੍ਹਾਂ ਪੰਜਾਂ ਘੋੜਿਆਂ ਨੂੰ ਲਿਆਉਣ ਲਈ ਭੇਜੀਏ ਜਿਹੜੇ ਹਾਲੇ ਸ਼ਹਿਰ ਵਿੱਚ ਹੀ ਹਨ। ਕਿਉਂ ਕਿ ਜਲਦੀ ਹੀ ਇਸਰਾਏਲ ਦੇ ਲੋਕਾਂ ਵਾਂਗ, ਜੋ ਕਿ ਸ਼ਹਿਰ ਹਾਲੇ ਬਚੇ ਹੋਏ ਹਨ, ਘੋੜੇ ਵੀ ਮਰ ਜਾਣਗੇ। ਆਪਾਂ ਇਨਾਂ ਆਦਮੀਆਂ ਨੂੰ ਇਹ ਪਤਾ ਲਗਾਉਣ ਲਈ ਭੇਜੀਏ ਕਿ ਕੀ ਵਾਪਰਿਆ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਓਹ ਦੇ ਚਾਕਰਾਂ ਵਿੱਚੋਂ ਇੱਕ ਨੇ ਉੱਤਰ ਦਿੱਤਾ ਕਿ ਉਨ੍ਹਾਂ ਬਚਿਆਂ ਹੋਇਆਂ ਘੋੜਿਆਂ ਵਿੱਚੋਂ ਜਿਹੜੇ ਸ਼ਹਿਰ ਵਿੱਚ ਬਾਕੀ ਹਨ ਪੰਜ ਘੋੜੇ ਲਏ ਜਾਣ ਅਤੇ ਅਸੀਂ ਉਨ੍ਹਾਂ ਨੂੰ ਘੱਲ ਕੇ ਵੇਖੀਏ (ਓਹ ਇਸਰਾਏਲ ਦੇ ਸਾਰੇ ਦਲ ਦੇ ਵਾਂਗਰ ਹਨ ਜਿਹੜਾ ਬਚ ਰਿਹਾ ਹੈ ਯਾ ਵੇਖੋ ਓਹ ਇਸਰਾਏਲ ਦੇ ਉਸ ਸਾਰੇ ਦਲ ਦੇ ਵਾਂਗਰ ਹਨ ਜਿਹੜਾ ਨਸ਼ਟ ਹੋ ਗਿਆ ਹੈ)
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਰਾਜਾ ਦੇ ਨੌਕਰਾਂ ਵਿੱਚੋਂ ਇੱਕ ਨੇ ਉੱਤਰ ਦਿੱਤਾ ਕਿ ਉਨ੍ਹਾਂ ਬਚਿਆਂ ਹੋਇਆਂ ਘੋੜਿਆਂ ਵਿੱਚੋਂ ਜਿਹੜੇ ਸ਼ਹਿਰ ਵਿੱਚ ਬਾਕੀ ਹਨ, ਲੋਕ ਪੰਜ ਘੋੜੇ ਲੈਣ ਅਤੇ ਅਸੀਂ ਉਨ੍ਹਾਂ ਨੂੰ ਘੱਲ ਕੇ ਵੇਖੀਏ (ਉਹ ਇਸਰਾਏਲ ਦੇ ਸਾਰੇ ਦਲ ਦੀ ਤਰ੍ਹਾਂ ਹਨ ਜਿਹੜਾ ਬਚ ਰਿਹਾ ਹੈ ਜਾਂ ਵੇਖੋ, ਉਹ ਇਸਰਾਏਲ ਦੇ ਉਸ ਸਾਰੇ ਦਲ ਦੀ ਤਰ੍ਹਾਂ ਹਨ ਜਿਹੜਾ ਨਸ਼ਟ ਹੋ ਗਿਆ ਹੈ)