2 Kings 7:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਉਹ ਆਦਮੀ ਅਰਾਮੀ ਫ਼ੌਜ ਦੇ ਪਿੱਛੇ ਯਰਦਨ ਦਰਿਆ ਤੀਕ ਗਏ ਅਤੇ ਉਹ ਸਾਰਾ ਰਸਤਾ ਵਸਤਰਾਂ ਅਤੇ ਭਾਂਡਿਆਂ ਨਾਲ ਭਰਿਆ ਹੋਇਆ ਸੀ। ਇਨ੍ਹਾਂ ਵਸਤਰਾਂ ਨੂੰ ਅਰਾਮੀਆਂ ਨੇ ਭਾਜੜ ਵਿੱਚ ਰਾਹ ’ਚ ਹੀ ਸੁੱਟ ਦਿੱਤਾ ਸੀ। ਸੰਦੇਸ਼ਵਾਹਕ ਵਾਪਸ ਗਏ ਅਤੇ ਪਾਤਸ਼ਾਹ ਨੂੰ ਜਾਕੇ ਇਹ ਹਾਲ ਸੁਣਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਓਹ ਯਰਦਨ ਤਾਈਂ ਉਨ੍ਹਾਂ ਦੇ ਪਿੱਛੇ ਗਏ ਅਤੇ ਵੇਖੋ,ਸਾਰਾ ਰਾਹ ਬਸਤਰਾਂ ਤੇ ਭਾਂਡਿਆਂ ਨਾਲ ਭਰਿਆ ਪਿਆ ਸੀ ਜਿਨ੍ਹਾਂ ਨੂੰ ਅਰਾਮੀਆਂ ਨੇ ਹਾਬੜਤਾਈ ਦਿਆਂ ਮਾਰਿਆਂ ਸੁੱਟ ਦਿੱਤਾ ਸੀ। ਤਾਂ ਹਲਾਕਾਰਿਆਂ ਨੇ ਮੁੜ ਕੇ ਪਾਤਸ਼ਾਹ ਨੂੰ ਖਬਰ ਦਿੱਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਯਰਦਨ ਤੱਕ ਉਨ੍ਹਾਂ ਦੇ ਪਿੱਛੇ ਗਏ ਅਤੇ ਵੇਖੋ, ਸਾਰਾ ਰਾਹ ਕੱਪੜਿਆਂ ਤੇ ਭਾਂਡਿਆਂ ਨਾਲ ਭਰਿਆ ਪਿਆ ਸੀ, ਜਿਨ੍ਹਾਂ ਨੂੰ ਅਰਾਮੀਆਂ ਨੇ ਘਬਰਾਹਟ ਦੇ ਕਾਰਨ ਸੁੱਟ ਦਿੱਤਾ ਸੀ ਅਤੇ ਸੰਦੇਸ਼ਵਾਹਕਾਂ ਨੇ ਮੁੜ ਕੇ ਰਾਜਾ ਨੂੰ ਖ਼ਬਰ ਦਿੱਤੀ।