2 Kings 7:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਪਾਤਸ਼ਾਹ ਨੇ ਉਸੇ ਅਫ਼ਸਰ ਨੂੰ, ਜਿਸ ਤੇ ਉਹ ਬਹੁਤ ਭਰੋਸਾ ਕਰਦਾ ਸੀ, ਫ਼ਾਟਕ ਦੀ ਦੇਖਭਾਲ ਉੱਪਰ ਲਗਾ ਦਿੱਤਾ। ਪਰ ਲੋਕ ਦੁਸ਼ਮਣ ਦੇ ਡੇਰੇ ਤੋਂ ਅੰਨ ਲੁੱਟਣ ਲਈ ਨੱਸੇ ਤੇ ਉਹ ਲੋਕਾਂ ਦੀ ਭੀੜ ਵਿੱਚ ਉਨ੍ਹਾਂ ਦੇ ਪੈਰਾਂ ਹੇਠ ਹੀ ਲਿਤਾੜਿਆ ਗਿਆ ਅਤੇ ਮਰ ਗਿਆ। ਤਾਂ ਇਹ ਸਭ ਕੁਝ ਉਵੇਂ ਹੀ ਵਾਪਰਿਆ ਜਿਵੇਂ ਪਰਮੇਸ਼ੁਰ ਦੇ ਮਨੁੱਖ (ਅਲੀਸ਼ਾ) ਨੇ ਜਦੋਂ ਪਾਤਸ਼ਾਹ ਉਸ ਦੇ ਘਰ ਆਇਆ ਸੀ ਤਾਂ ਆਖਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪਾਤਸ਼ਾਹ ਨੇ ਉੱਸੇ ਹੁੱਦੇਦਾਰ ਨੂੰ ਜਿਹ ਦੇ ਹੱਥ ਦਾ ਉਹ ਡਾਸਣਾ ਲੈਂਦਾ ਸੀ ਫਾਟਕ ਦੀ ਦੇਖ ਭਾਲ ਉੱਤੇ ਲਾ ਦਿੱਤਾ ਅਰ ਉਹ ਫਾਟਕ ਦੇ ਵਿੱਚਕਾਰ ਲੋਕਾਂ ਦੇ ਪੈਰਾਂ ਹੇਠਾਂ ਮਿੱਧਿਆ ਗਿਆ ਤੇ ਮਰ ਗਿਆ ਜਿਵੇਂ ਪਰਮੇਸ਼ੁਰ ਦੇ ਜਨ ਨੇ ਆਖਿਆ ਸੀ ਜਦ ਪਾਤਸ਼ਾਹ ਉਹ ਦੇ ਕੋਲ ਆਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰਾਜਾ ਨੇ ਉਸ ਅਹੁਦੇਦਾਰ ਨੂੰ ਜਿਹ ਦੇ ਹੱਥ ਦਾ ਉਹ ਢਾਸਣਾ ਲੈਂਦਾ ਸੀ, ਫਾਟਕ ਦੀ ਦੇਖਭਾਲ ਲਈ ਅਧਿਕਾਰੀ ਬਣਾ ਦਿੱਤਾ ਅਤੇ ਉਹ ਫਾਟਕ ਦੇ ਵਿਚਕਾਰ ਲੋਕਾਂ ਦੇ ਪੈਰਾਂ ਹੇਠਾਂ ਮਿੱਧਿਆ ਗਿਆ ਅਤੇ ਮਰ ਗਿਆ, ਜਿਵੇਂ ਪਰਮੇਸ਼ੁਰ ਦੇ ਜਨ ਨੇ ਆਖਿਆ ਸੀ, ਜਦ ਰਾਜਾ ਉਹ ਦੇ ਕੋਲ ਆਇਆ ਸੀ।