2 Kings 7:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਉਹ ਅਫ਼ਸਰ ਜਿਹੜਾ ਪਾਤਸ਼ਾਹ ਦਾ ਬੜਾ ਕਰੀਬ ਦਾ ਸੀ ਨੇ ਪਰਮੇਸ਼ੁਰ ਦੇ ਮਨੁੱਖ (ਅਲੀਸ਼ਾ) ਨੂੰ ਕਿਹਾ, “ਜੇਕਰ ਯਹੋਵਾਹ ਅਕਾਸ਼ ਵਿੱਚ ਤਾਕੀਆਂ ਵੀ ਲਗਾ ਦੇਵੇ ਤਾਂ ਵੀ ਇਹ ਗੱਲ ਸੰਭਵ ਨਹੀਂ ਹੋ ਸੱਕਦੀ।” ਅਲੀਸ਼ਾ ਨੇ ਕਿਹਾ, “ਤੂੰ ਇਹ ਘਟਨਾ ਆਪਣੀਆਂ ਅੱਖਾਂ ਸਾਹਮਣੇ ਵੇਖਣ ਵਾਲਾ ਹੈਂ, ਪਰ ਤੂੰ ਉਸ ਵਿੱਚੋਂ ਕੁਝ ਖਾ ਨਾ ਸੱਕੇਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਸ ਹੁੱਦੇਦਾਰ ਨੇ ਜਿਹ ਦੇ ਹੱਥ ਤੇ ਪਾਤਸ਼ਾਹ ਢਾਸਣਾ ਲੈਂਦਾ ਸੀ ਪਰਮੇਸ਼ੁਰ ਦੇ ਜਨ ਨੂੰ ਉੱਤਰ ਦਿੱਤਾ ਸੀ ਕਿ ਜੇ ਯਹੋਵਾਹ ਅਸਮਾਨ ਵਿੱਚ ਤਾਕੀਆਂ ਭੀ ਲਾ ਦੇਵੇ ਤਾਂ ਭੀ ਕੀ ਏਹ ਗੱਲ ਹੋ ਸੱਕਦੀ ਹੈ? ਉਸ ਨੇ ਆਖਿਆ, ਵੇਖ ਤੂੰ ਇਸ ਨੂੰ ਆਪਣੀਆਂ ਅੱਖੀਆਂ ਨਾਲ ਵੇਖਣ ਹੀ ਵਾਲਾ ਹੈਂ ਪਰ ਤੂੰ ਉਹ ਦੇ ਵਿੱਚੋਂ ਨਾ ਖਾਵੇਂਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਅਹੁਦੇਦਾਰ ਨੇ ਜਿਹ ਦੇ ਹੱਥ ਤੇ ਰਾਜਾ ਢਾਸਣਾ ਲੈਂਦਾ ਸੀ ਪਰਮੇਸ਼ੁਰ ਦੇ ਜਨ ਨੂੰ ਉੱਤਰ ਦਿੱਤਾ ਕਿ ਜੇ ਯਹੋਵਾਹ ਅਕਾਸ਼ ਦੀਆਂ ਖਿੜਕੀਆਂ ਵੀ ਖੋਲ੍ਹ ਦੇਵੇ ਤਦ ਵੀ ਕੀ ਇਹ ਗੱਲ ਹੋ ਸਕਦੀ ਹੈ? ਉਸ ਨੇ ਆਖਿਆ, ਵੇਖ ਤੂੰ ਇਸ ਨੂੰ ਆਪਣੀਆਂ ਅੱਖਾਂ ਨਾਲ ਵੇਖਣ ਹੀ ਵਾਲਾ ਹੈਂ ਪਰ ਤੂੰ ਉਹ ਦੇ ਵਿੱਚੋਂ ਕੁਝ ਵੀ ਨਾ ਖਾਵੇਂਗਾ।