2 Kings 7:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਮਰਿਯਾ ਵਿੱਚ ਕਾਲ ਪਿਆ ਹੈ, ਇਸ ਨਾਲੋਂ ਤਾਂ ਚੰਗਾ ਹੋਵੇ ਜੇ ਅਸੀਂ ਸ਼ਹਿਰ ਵਿੱਚ ਜਾਕੇ ਮਰੀਏ, ਕਿਉਂ ਕਿ ਮਰਨਾ ਤਾਂ ਇੱਥੇ ਵੀ ਹੈ ਹੀ, ਸੋ ਇਸ ਤੋਂ ਚੰਗਾ ਹੈ ਕਿ ਚਲੋ ਅਰਾਮੀਆਂ ਦੇ ਤੰਬੂ ’ਚ ਚਲੀਏ। ਜੇਕਰ ਉਹ ਸਾਨੂੰ ਉੱਥੇ ਜਿਉਂਦਾ ਛੱਡਣ ਤਾਂ ਅਸੀਂ ਜਿਉਂਦੇ ਰਹਾਂਗੇ ਤੇ ਜੇਕਰ ਉਹ ਸਾਨੂੰ ਮਾਰ ਸੁੱਟਣ ਤਾਂ ਮਰਨਾ ਤਾਂ ਹੈ ਹੀ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਜੇ ਅਸੀਂ ਆਖੀਏ ਭਈ ਚੱਲੋ ਸ਼ਹਿਰ ਵਿੱਚ ਵੜੀਏ ਤਾਂ ਸ਼ਹਿਰ ਵਿੱਚ ਕਾਲ ਹੈ ਤੇ ਅਸੀਂ ਉੱਥੇ ਮਰਾਂਗੇ ਅਤੇ ਜੇ ਅਸੀਂ ਇੱਥੇ ਬੈਠੇ ਰਹੀਏ ਤਾਂ ਭੀ ਅਸੀਂ ਮਰਾਂਗੇ। ਹੁਣ ਅਸੀਂ ਅਰਾਮੀਆਂ ਦੇ ਡੇਰੇ ਵਿੱਚ ਜਾ ਪਈਏ। ਜੇ ਉਹ ਸਾਨੂੰ ਜੀਉਂਦਾ ਛੱਡਣ ਤਾਂ ਅਸੀਂ ਜਾਵਾਂਗੇ ਅਤੇ ਜੇ ਓਹ ਸਾਨੂੰ ਮਾਰ ਸੁੱਟਣ ਤਾਂ ਅਸੀਂ ਮਰਨਾ ਤੈਂ ਹੈ ਹੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਅਸੀਂ ਆਖੀਏ ਕਿ ਚੱਲੋ ਸ਼ਹਿਰ ਵਿੱਚ ਚਲੀਏ ਤਾਂ ਅਸੀਂ ਉੱਥੇ ਮਰਾਂਗੇ ਕਿਉਂਕਿ ਉੱਥੇ ਕਾਲ ਹੈ ਅਤੇ ਜੇ ਅਸੀਂ ਇੱਥੇ ਹੀ ਬੈਠੇ ਰਹੀਏ ਤਾਂ ਵੀ ਅਸੀਂ ਮਰਾਂਗੇ। ਇਸ ਲਈ ਹੁਣ ਅਸੀਂ ਅਰਾਮੀਆਂ ਦੇ ਡੇਰੇ ਵਿੱਚ ਜਾਈਏ, ਜੇ ਉਹ ਸਾਨੂੰ ਜੀਉਂਦਾ ਛੱਡਣ ਤਾਂ ਅਸੀਂ ਜੀਵਾਂਗੇ ਅਤੇ ਜੇ ਉਹ ਸਾਨੂੰ ਮਾਰ ਸੁੱਟਣ ਤਾਂ ਅਸੀਂ ਮਰਨਾ ਹੀ ਹੈ।