2 Kings 7:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਇਨ੍ਹਾਂ ਕੋੜ੍ਹੀਆਂ ਨੇ ਇੱਕ-ਦੂਜੇ ਨੂੰ ਆਖਿਆ, “ਅਸੀਂ ਚੰਗਾ ਕੰਮ ਨਹੀਂ ਕਰ ਰਹੇ। ਅੱਜ ਦਾ ਦਿਨ ਤਾਂ ਖੁਸ਼ਖਬਰੀ ਦਾ ਹੈ ਪਰ ਅਸੀਂ ਚੁੱਪ ਬੈਠੇ ਹਾਂ। ਜੇਕਰ ਅਸੀਂ ਸਵੇਰ ਦੀ ਪੋਹ ਫ਼ੁੱਟਣ ਤਾਈਂ ਠਹਿਰੇ ਰਹੀਏ ਤਾਂ ਸਾਡੇ ਉੱਤੇ ਕੋਈ ਬਲਾ ਆਵੇਗੀ। ਸੋ ਆਓ ਹੁਣ ਅਸੀਂ ਜਾਕੇ ਪਾਤਸ਼ਾਹ ਦੇ ਘਰਾਣੇ ਨੂੰ ਖਬਰ ਦੇਈਏ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਓਹ ਇੱਕ ਦੂਜੇ ਨੂੰ ਆਖਣ ਲੱਗੇ, ਅਸੀਂ ਚੰਗੀ ਗੱਲ ਨਹੀਂ ਕਰਦੇ। ਅੱਜ ਦਾ ਦਿਨ ਖੁਸ਼ੀ ਦਾ ਸਮਾਚਾਰ ਦਾ ਦਿਨ ਹੈ ਅਰ ਅਸੀਂ ਚੁੱਪ ਚਾਪ ਹਾਂ। ਜੇ ਅਸੀਂ ਫਜ਼ਰ ਦੇ ਚਾਨਣ ਹੋਣ ਤਾਈਂ ਠਹਿਰੇ ਰਹੀਏ ਤਾਂ ਸਾਡੇ ਉੱਤੇ ਕੋਈ ਬਲਾ ਆਵੇਗੀ। ਹੁਣ ਆਓ ਅਸੀਂ ਜਾ ਕੇ ਪਾਤਸ਼ਾਹ ਦੇ ਘਰਾਣੇ ਨੂੰ ਖਬਰ ਕਰੀਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਇੱਕ ਦੂਜੇ ਨੂੰ ਕਹਿਣ ਲੱਗੇ, ਜੋ ਅਸੀਂ ਕਰ ਰਹੇ ਹਾਂ ਉਹ ਚੰਗੀ ਗੱਲ ਨਹੀਂ ਹੈ। ਅੱਜ ਦਾ ਦਿਨ ਖੁਸ਼ੀ ਦੇ ਸਮਾਚਾਰ ਦਾ ਦਿਨ ਹੈ ਅਤੇ ਅਸੀਂ ਚੁੱਪ-ਚਾਪ ਹਾਂ। ਜੇ ਅਸੀਂ ਸਵੇਰ ਹੋਣ ਤੱਕ ਠਹਿਰੇ ਰਹੀਏ ਤਦ ਸਾਡੇ ਉੱਤੇ ਕੋਈ ਸਜ਼ਾ ਆਵੇਗੀ, ਹੁਣ ਆਓ, ਅਸੀਂ ਜਾ ਕੇ ਰਾਜੇ ਦੇ ਘਰਾਣੇ ਨੂੰ ਖ਼ਬਰ ਦੱਸੀਏ।