2 Kings 9:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਯੇਹੂ ਆਪਣੇ ਪਾਤਸ਼ਾਹ ਦੇ ਅਫ਼ਸਰਾਂ ਕੋਲ ਵਾਪਿਸ ਗਿਆ। ਉਨ੍ਹਾਂ ਵਿੱਚੋਂ ਇੱਕ ਨੇ ਯੇਹੂ ਨੂੰ ਪੁੱਛਿਆ, “ਕੀ ਸਭ ਕੁਝ ਠੀਕ-ਠਾਕ ਹੈ? ਇਹ ਕਮਲਾ ਆਦਮੀ ਤੇਰੇ ਕੋਲ ਕਿਉਂ ਆਇਆ ਸੀ?” ਯੇਹੂ ਨੇ ਅਫ਼ਸਰਾਂ ਨੂੰ ਕਿਹਾ, “ਤੁਸੀਂ ਉਸ ਆਦਮੀ ਨੂੰ ਅਤੇ ਉਸ ਦੇ ਗੱਲ ਕਰਨ ਦੇ ਸਨਕੀ ਤਰੀਕੇ ਨੂੰ ਵੀ ਜਾਣਦੇ ਹੋ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਯੇਹੂ ਆਪਣੇ ਸੁਆਮੀ ਦੇ ਚਾਕਰਾਂ ਕੋਲ ਬਾਹਰ ਆਇਆ ਅਰ ਇੱਕ ਜਣੇ ਨੇ ਉਹ ਨੂੰ ਆਖਿਆ, ਸੁਖ ਤਾਂ ਹੈ? ਇਹ ਦਿਵਾਨਾਂ ਤੇਰੇ ਕੋਲ ਕਿਉਂ ਆਇਆ ਸੀ? ਉਹ ਨੇ ਓਹਨਾਂ ਨੂੰ ਆਖਿਆ, ਤੁਸੀਂ ਉਸ ਆਦਮੀ ਤੇ ਉਸ ਦੇ ਸੁਨੇਹੇ ਨੂੰ ਜਾਣਦੇ ਹੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯੇਹੂ ਆਪਣੇ ਸੁਆਮੀ ਦੇ ਨੌਕਰਾਂ ਕੋਲ ਬਾਹਰ ਆਇਆ ਅਤੇ ਇੱਕ ਨੇ ਉਸ ਨੂੰ ਆਖਿਆ, ਸੁੱਖ ਤਾਂ ਹੈ? ਇਹ ਬਾਵਰਾ ਤੇਰੇ ਕੋਲ ਕਿਉਂ ਆਇਆ ਸੀ? ਉਹ ਨੇ ਉਹਨਾਂ ਨੂੰ ਆਖਿਆ, ਤੁਸੀਂ ਉਸ ਆਦਮੀ ਤੇ ਉਸ ਦੇ ਸੁਨੇਹੇ ਨੂੰ ਜਾਣਦੇ ਹੋ।