2 Kings 9:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯੋਰਾਮ ਪਾਤਸ਼ਾਹ, ਅਰਾਮ ਦੇ ਪਾਤਸ਼ਾਹ ਹਜ਼ਾਏਲ ਦੇ ਵਿਰੁੱਧ ਲੜਿਆ। ਪਰ ਅਰਾਮੀਆਂ ਨੇ ਯੋਰਾਮ ਪਾਤਸ਼ਾਹ ਨੂੰ ਫ਼ੱਟੜ ਕੀਤਾ, ਇਸ ਲਈ ਉਹ ਉਨ੍ਹਾਂ ਜ਼ਖਮਾਂ ਤੋਂ ਰਾਹਤ ਪਾਉਣ ਲਈ ਤੇ ਠੀਕ ਹੋਣ ਲਈ ਯਿਜ਼ਰਏਲ ਮੁੜ ਗਿਆ ਸੀ। ਇਸ ਲਈ ਯੇਹੂ ਨੇ ਅਫ਼ਸਰਾਂ ਨੂੰ ਕਿਹਾ, “ਜੇਕਰ ਤੁਸੀਂ ਮੰਨਦੇ ਹੋ ਕਿ ਮੈਂ ਹੀ ਨਵਾਂ ਪਾਤਸ਼ਾਹ ਹਾਂ, ਤਾਂ ਕਿਸੇ ਨੂੰ ਵੀ ਸ਼ਹਿਰ ਵਿੱਚੋਂ ਬਾਹਰ ਜਾਕੇ ਯਿਜ਼ਰਾਏਲ ਨੂੰ ਇਹ ਖਬਰ ਨਾ ਦੇਣ ਦਿਓ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਯੋਰਾਮ ਪਾਤਸ਼ਾਹ ਮੁੜ ਗਿਆ ਸੀ ਭਈ ਯਿਜ਼ਰਏਲ ਵਿੱਚ ਉਨ੍ਹਾਂ ਫੱਟਾਂ ਦੀ ਦਵਾ ਦਾਰੂ ਕਰਾਏ ਜਿਹੜੇ ਅਰਾਮ ਦੇ ਰਾਜਾ ਹਜ਼ਾਏਲ ਨਾਲ ਲੜਦਿਆਂ ਅਰਾਮੀਆਂ ਦੇ ਹੱਥੋਂ ਲੱਗੇ ਸਨ। ਤਦ ਯੇਹੂ ਨੇ ਆਖਿਆ, ਜੇ ਤੁਹਾਡਾ ਵਿਚਾਰ ਅਜਿਹਾ ਹੈ ਤਾਂ ਕੋਈ ਨੱਸਣ ਵਾਲਾ ਇਸ ਸ਼ਹਿਰ ਵਿੱਚੋਂ ਨਿੱਕਲ ਕੇ ਯਿਜ਼ਰਏਲ ਨੂੰ ਖਬਰ ਲੈ ਜਾਣੀ ਨਾ ਪਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਯੋਰਾਮ ਰਾਜਾ ਮੁੜ ਗਿਆ ਸੀ ਕਿ ਯਿਜ਼ਰਏਲ ਵਿੱਚ ਉਨ੍ਹਾਂ ਜ਼ਖਮਾਂ ਦਾ ਇਲਾਜ ਕਰਾਵੇ, ਜਿਹੜੇ ਅਰਾਮ ਦੇ ਰਾਜਾ ਹਜ਼ਾਏਲ ਨਾਲ ਲੜਦਿਆਂ ਅਰਾਮੀਆਂ ਦੇ ਹੱਥੋਂ ਲੱਗੇ ਸਨ। ਤਦ ਯੇਹੂ ਨੇ ਆਖਿਆ, ਜੇ ਤੁਹਾਡਾ ਵਿਚਾਰ ਅਜਿਹਾ ਹੈ ਤਾਂ ਕੋਈ ਭੱਜਣ ਵਾਲਾ ਇਸ ਸ਼ਹਿਰ ਵਿੱਚੋਂ ਨਿੱਕਲ ਕੇ ਯਿਜ਼ਰਏਲ ਨੂੰ ਖ਼ਬਰ ਨਾ ਲਿਜਾਵੇ।