2 Kings 9:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੋ ਇੱਕ ਘੁੜਸਵਾਰ ਉਸ ਨੂੰ ਮਿਲਣ ਲਈ ਗਿਆ। ਸੰਦੇਸ਼ਵਾਹਕ ਨੇ ਕਿਹਾ, “ਯੋਰਾਮ ਪਾਤਸ਼ਾਹ ਪੁੱਛਦਾ ਹੈ ਸਭ ਸੁੱਖ ਤਾਂ ਹੈ?” ਯੇਹੂ ਨੇ ਕਿਹਾ, “ਤੈਨੂੰ ਸ਼ਾਂਤੀ ਨਾਲ ਕੀ? ਮੇਰੇ ਪਿੱਛੇ ਚੱਲਦਾ ਆ।” ਦਰਬਾਨ ਨੇ ਯੋਰਾਮ ਨੂੰ ਕਿਹਾ, “ਸੰਦੇਸ਼ਵਾਹਕ ਉਸ ਜੱਥੇ ਕੋਲ ਤਾਂ ਗਿਆ ਸੀ ਪਰ ਅਜੇ ਤੀਕ ਮੁੜਿਆ ਨਹੀਂ।”
Punjabi Bible 2016 - ਪਵਿੱਤਰ ਬਾਈਬਲ O.V.
ਸੋ ਇੱਕ ਸਵਾਰ ਉਹ ਨੂੰ ਮਿਲਣ ਲਈ ਗਿਆ ਅਰ ਬੋਲਿਆ, ਪਾਤਸ਼ਾਹ ਐਉਂ ਪੁੱਛਦਾ ਹੈ, ਸ਼ਾਂਤ ਤਾਂ ਹੈ? ਅਰ ਯੇਹੂ ਬੋਲਿਆ, ਤੈਨੂੰ ਸ਼ਾਂਤ ਨਾਲ ਕੀ? ਮੇਰੇ ਪਿੱਛੇ ਹੋ ਲੈ। ਅਰ ਪਹਿਰੇ ਵਾਲੇ ਨੇ ਆਖਿਆ, ਹਲਕਾਰਾ ਉਨ੍ਹਾਂ ਕੋਲ ਅਪੱੜ ਤਾ ਗਿਆ ਪਰ ਪਿਛਾਹਾਂ ਨਹੀਂ ਮੁੜਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਇੱਕ ਸਵਾਰ ਉਹ ਨੂੰ ਮਿਲਣ ਲਈ ਗਿਆ ਅਤੇ ਬੋਲਿਆ, ਰਾਜਾ ਪੁੱਛਦਾ ਹੈ, “ਸ਼ਾਂਤੀ ਵੀ ਹੈ?” ਅਤੇ ਯੇਹੂ ਬੋਲਿਆ, “ਤੈਨੂੰ ਸ਼ਾਂਤੀ ਨਾਲ ਕੀ? ਤੂੰ ਮੇਰੇ ਪਿੱਛੇ ਚੱਲ।” ਪਹਿਰੇ ਵਾਲੇ ਨੇ ਆਖਿਆ, ਸੰਦੇਸ਼ਵਾਹਕ ਉਨ੍ਹਾਂ ਕੋਲ ਪਹੁੰਚ ਤਾਂ ਗਿਆ ਪਰ ਪਿੱਛੇ ਨਾ ਮੁੜਿਆ।