2 Kings 9:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦ ਯਹੂਦਾਹ ਦੇ ਪਾਤਸ਼ਾਹ ਅਹਜ਼ਯਾਹ ਨੇ ਇਹ ਵੇਖਿਆ ਤਾਂ ਉਸ ਨੇ ਬਰਾਂਦਰੀ ਦੇ ਰਸਤੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਯੇਹੂ ਨੇ ਉਸਦਾ ਪਿੱਛਾ ਕੀਤਾ ਅਤੇ ਕਿਹਾ, “ਅਹਜ਼ਯਾਹ ਨੂੰ ਵੀ ਮਾਰ ਸੁੱਟੋ।” ਅਹਜ਼ਯਾਹ ਵੀ ਜ਼ਖਮੀ ਹੋ ਗਿਆ ਜਦੋਂ ਉਹ ਗੂਰ ਦੇ ਰਸਤੇ ਜੋ ਯਿਬਲਾਮ ਦੇ ਨਾਲ ਹੀ ਹੈ ਵੱਲ ਨੂੰ ਵੱਧਿਆ ਸੀ। ਫ਼ਿਰ ਜਦੋਂ ਉਹ ਉੱਥੋਂ ਮਗਿੱਦੋ ਵੱਲ ਭਜਿਆ ਤਾਂ ਉੱਥੇ ਹੀ ਮਰ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਯਹੂਦਾਹ ਦੇ ਪਾਤਸ਼ਾਹ ਅਹਜ਼ਯਾਹ ਨੇ ਏਹ ਡਿੱਠਾ ਤਾਂ ਬਾਗ ਦੀ ਬਾਰਾਂਦਰੀ ਦੇ ਰਾਹ ਨੱਸਿਆ ਪਰ ਯੇਹੂ ਨੇ ਉਹ ਦਾ ਪਿੱਛਾ ਕੀਤਾ ਅਰ ਕਿਹਾ, ਉਹ ਨੂੰ ਭੀ ਰਥ ਵਿੱਚੋਂ ਹੀ ਮਾਰ ਸੁੱਟੋ। ਇਹ ਗੂਰ ਦੀ ਚੜ੍ਹਾਈ ਉੱਤੇ ਜੋ ਯਿਬਲਾਮ ਦੇ ਨਾਲ ਹੀ ਹੈ ਹੋਇਆ ਅਰ ਉਹ ਮਗਿੱਦੋ ਨੂੰ ਭੱਜਿਆ ਅਤੇ ਉੱਥੇ ਮਰ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਯਹੂਦਾਹ ਦੇ ਰਾਜਾ ਅਹਜ਼ਯਾਹ ਨੇ ਇਹ ਵੇਖਿਆ ਤਾਂ ਬਾਗ਼ ਦੇ ਰਾਹ ਤੋਂ ਭੱਜਿਆ, ਪਰ ਯੇਹੂ ਨੇ ਉਹ ਦਾ ਪਿੱਛਾ ਕਰਕੇ ਕਿਹਾ, ਉਸ ਨੂੰ ਵੀ ਰੱਥ ਵਿੱਚ ਹੀ ਮਾਰ ਸੁੱਟੋ। ਤਦ ਉਹ ਵੀ ਯਿਬਲਾਮ ਦੇ ਨਾਲ ਗੂਰ ਦੀ ਚੜ੍ਹਾਈ ਤੇ ਮਾਰਿਆ ਗਿਆ ਅਤੇ ਮਗਿੱਦੋ ਤੱਕ ਭੱਜ ਕੇ ਉੱਥੇ ਮਰ ਗਿਆ।