2 Kings 9:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਨੌਜੁਆਨ ਉੱਥੇ ਪਹੁੰਚਿਆ ਤਾਂ ਉਸ ਨੇ ਉੱਥੇ ਸੈਨਾ ਦੇ ਕਪਤਾਨਾਂ ਨੂੰ ਬੈਠੇ ਹੋਏ ਵੇਖਿਆ। ਤਾਂ ਉਸ ਨੌਜੁਆਨ ਨੇ ਆਖਿਆ, “ਹੇ ਕਪਤਾਨ! ਮੈਂ ਤੇਰੇ ਲਈ ਇੱਕ ਸੁਨੇਹਾ ਲੈ ਕੇ ਆਇਆ ਹਾਂ।” ਯੇਹੂ ਬੋਲਿਆ “ਅਸੀਂ ਸਾਰੇ ਹੀ ਇੱਥੇ ਬੈਠੇ ਹਾਂ, ਸਾਡੇ ਸਾਰਿਆਂ ਵਿੱਚੋਂ ਕਿਸ ਲਈ ਸੁਨੇਹਾ ਲੈ ਕੇ ਤੂੰ ਆਇਆ ਹੈਂ?” ਉਸ ਨੌਜੁਆਨ ਨੇ ਕਿਹਾ, “ਸੰਦੇਸ਼ ਹੇ ਕਪਤਾਨ! ਤੇਰੇ ਲਈ ਹੀ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਅਰ ਜਦ ਉਹ ਅੱਪੜਿਆ ਤਾਂ ਵੇਖੋ ਫੌਜ ਦੇ ਸਰਦਾਰ ਬੈਠੇ ਹੋਏ ਸਨ। ਉਸ ਨੇ ਆਖਿਆ, ਹੇ ਸਰਦਾਰ, ਮੇਰੇ ਕੋਲ ਤੇਰੇ ਲਈ ਇੱਕ ਸੁਨੇਹਾ ਹੈ ਅਰ ਯੇਹੂ ਬੋਲਿਆ, ਸਾਡੇ ਸਾਰਿਆਂ ਵਿੱਚੋਂ ਕਿਹਦੇ ਲਈ? ਉਸ ਨੇ ਆਖਿਆ, ਹੇ ਸਰਦਾਰ ਤੇਰੇ ਲਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਹ ਪਹੁੰਚਿਆ ਤਾਂ ਵੇਖੋ, ਫੌਜ ਦੇ ਸਰਦਾਰ ਬੈਠੇ ਹੋਏ ਸਨ। ਉਸ ਨੇ ਆਖਿਆ, ਹੇ ਸਰਦਾਰ, ਮੇਰੇ ਕੋਲ ਤੇਰੇ ਲਈ ਇੱਕ ਸੁਨੇਹਾ ਹੈ ਅਤੇ ਯੇਹੂ ਨੇ ਪੁੱਛਿਆ, ਸਾਡੇ ਸਾਰਿਆਂ ਵਿੱਚੋਂ ਕਿਸ ਦੇ ਲਈ? ਉਸ ਨੇ ਆਖਿਆ, ਹੇ ਸਰਦਾਰ ਤੇਰੇ ਲਈ।