2 Peter 1:16 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਅਸੀਂ ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੀ ਸ਼ਕਤੀ ਅਤੇ ਉਸ ਦੇ ਆਉਣ ਬਾਰੇ ਦੱਸਿਆ, ਅਸੀਂ ਤੁਹਾਨੂੰ ਚਲਾਕੀ ਨਾਲ ਬਣਾਈਆਂ ਕਹਾਣੀਆਂ ਨਹੀਂ ਦੱਸੀਆਂ। ਕਿਉਂਕਿ ਅਸੀਂ ਅਸਲ ਵਿੱਚ ਉਸਦਾ ਤੇਜ ਆਪਣੀਆਂ ਖੁਦ ਦੀਆਂ ਅੱਖਾਂ ਨਾਲ ਵੇਖਿਆ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਜਦੋਂ ਅਸੀਂ ਤੁਹਾਨੂੰ ਸਾਡੇ ਪ੍ਰਭੂ ਯਿਸ਼ੂ ਮਸੀਹ ਦੀ ਸਮਰੱਥਾ ਅਤੇ ਉਸ ਦੇ ਆਉਣ ਤੋਂ ਜਾਣੂ ਕਰਵਾਇਆ, ਚਤਰਾਈ ਦੀਆਂ ਬਣਾਉਟੀ ਕਹਾਣੀਆਂ ਦੇ ਮਗਰ ਲੱਗ ਕੇ ਨਹੀਂ, ਪਰ ਅਸੀਂ ਉਸਦੀ ਮਹਾਨਤਾ ਦੇ ਚਸ਼ਮਦੀਦ ਗਵਾਹ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਅਸਾਂ ਤੁਹਾਨੂੰ ਆਪਣੇ ਪ੍ਰਭੁ ਯਿਸੂ ਮਸੀਹ ਦੀ ਸਮਰੱਥਾ ਅਤੇ ਆਉਣ ਤੋਂ ਮਹਿਰਮ ਜੋ ਕੀਤਾ ਤਾਂ ਚਤਰਾਈ ਦੀਆਂ ਬਣਾਉਟੀ ਕਹਾਣੀਆਂ ਦੇ ਮਗਰ ਲੱਗ ਕੇ ਨਹੀਂ ਸਗੋਂ ਉਹ ਦੀ ਮਹਾਨਤਾ ਨੂੰ ਆਪਣੀ ਅੱਖੀਂ ਵੇਖ ਕੇ ਕੀਤਾ
Punjabi ERV
ਜਦੋਂ ਅਸੀਂ ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੀ ਸ਼ਕਤੀ ਅਤੇ ਉਸਦੇ ਆਉਣ ਬਾਰੇ ਦਸਿਆ, ਅਸੀਂ ਤੁਹਾਨੂੰ ਚਲਾਕੀ ਨਾਲ ਬਣਾਈਆਂ ਕਹਾਣੀਆਂ ਨਹੀਂ ਦਸੀਆਂ। ਕਿਉਂਕਿ ਅਸੀਂ ਅਸਲ ਵਿੱਚ ਉਸਦਾ ਤੇਜ ਆਪਣੀਆਂ ਖੁਦ ਦੀਆਂ ਅਖਾਂ ਨਾਲ ਵੇਖਿਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਅਸੀਂ ਤੁਹਾਨੂੰ ਆਪਣੇ ਪ੍ਰਭੂ ਯਿਸੂ ਮਸੀਹ ਦੀ ਸਮਰੱਥਾ ਅਤੇ ਉਸ ਦੇ ਆਉਣ ਤੋਂ ਜਾਣੂ ਕਰਵਾਇਆ, ਚਤਰਾਈ ਦੀਆਂ ਬਣਾਉਟੀ ਕਹਾਣੀਆਂ ਦੇ ਮਗਰ ਲੱਗ ਕੇ ਨਹੀਂ ਸਗੋਂ ਉਹ ਦੀ ਮਹਾਨਤਾ ਨੂੰ ਆਪਣੀ ਅੱਖੀਂ ਵੇਖ ਕੇ ਕੀਤਾ l
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو جد اساں تُہانوں اپنے خُداوند یِسُوع مسِیح دی قُدرت تے آؤن توں واقف کِیتا سی۔ تاں دھوکھے بازی دِیاں بنائِیاں ہویاں کہانِیاں دی پَیروی نئیں سی کِیتی سگوں آپ ای اوہدی مَہما نُوں ویکھیاں سی۔
Punjabi Standard Bible (Punjabi Standard Bible) 2023
ਕਿਉਂਕਿ ਜਦੋਂ ਅਸੀਂ ਤੁਹਾਨੂੰ ਆਪਣੇ ਪ੍ਰਭੂ ਯਿਸੂ ਮਸੀਹ ਦੀ ਸਮਰੱਥਾ ਅਤੇ ਆਮਦ ਦੇ ਵਿਖੇ ਦੱਸਿਆ ਤਾਂ ਇਹ ਚਤਰਾਈ ਨਾਲ ਘੜ੍ਹੀਆਂ ਮਨ-ਘੜਤ ਗੱਲਾਂ ਦੇ ਮਗਰ ਲੱਗ ਕੇ ਨਹੀਂ ਸੀ, ਬਲਕਿ ਅਸੀਂ ਉਸ ਦੇ ਪ੍ਰਤਾਪ ਨੂੰ ਅੱਖੀਂ ਵੇਖਿਆ ਸੀ।