2 Peter 1:17 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਯਿਸੂ ਨੇ ਪਰਮੇਸ਼ੁਰ ਪਿਤਾ ਵੱਲੋਂ ਮਹਿਮਾ ਅਤੇ ਸ਼ਕਤੀ ਪ੍ਰਾਪਤ ਕੀਤੀ, ਉਸ ਨੇ ਤੇਜਸਵੀ ਮਹਿਮਾ ਵੱਲੋਂ ਇੱਕ ਅਵਾਜ਼ ਸੁਣੀ। ਇਸ ਅਵਾਜ਼ ਨੇ ਆਖਿਆ, “ਇਹ ਮੇਰਾ ਪੁੱਤਰ ਹੈ, ਮੈਂ ਉਸ ਨੂੰ ਪਿਆਰ ਕਰਦਾ ਹਾਂ, ਅਤੇ ਮੈਂ ਇਸ ਨਾਲ ਬਹੁਤ ਪ੍ਰਸੰਨ ਹਾਂ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂ ਜੋ ਉਹ ਨੂੰ ਪਿਤਾ ਪਰਮੇਸ਼ਵਰ ਕੋਲੋਂ ਆਦਰ ਅਤੇ ਵਡਿਆਈ ਮਿਲੀ ਸੀ, ਜਦੋਂ ਉਸ ਨੂੰ ਪਰਤਾਪੀ ਮਹਿਮਾ ਤੋਂ ਆਵਾਜ਼ ਆਈ, ਉਸਨੇ ਕਿਹਾ, “ਇਹ ਮੇਰਾ ਪੁੱਤਰ ਹੈ, ਜਿਸ ਨੂੰ ਮੈਂ ਪਿਆਰ ਕਰਦਾ ਹਾਂ; ਉਸ ਤੋਂ ਮੈਂ ਬਹੁਤ ਖੁਸ਼ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਉਹ ਨੂੰ ਪਿਤਾ ਪਰਮੇਸ਼ੁਰ ਕੋਲੋਂ ਆਦਰ ਅਤੇ ਵਡਿਆਈ ਮਿਲੀ ਸੀ ਜਿਸ ਵੇਲੇ ਓਸ ਡਾਢੇ ਭੜਕ ਵਾਲੇ ਤੇਜ ਤੋਂ ਉਹ ਨੂੰ ਇਹ ਸ਼ਬਦ ਆਇਆ ਭਈ ਇਹ ਮੇਰਾ ਪਿਆਰਾ ਪੁੱਤ੍ਰ ਹੈ ਜਿਸ ਤੋਂ ਮੈਂ ਪਰਸੰਨ ਹਾਂ
Punjabi ERV
ਜਦੋਂ ਯਿਸੂ ਨੇ ਪਰਮੇਸ਼ੁਰ ਪਿਤਾ ਵੱਲੋਂ ਮਹਿਮਾ ਅਤੇ ਸ਼ਕਤੀ ਪ੍ਰਾਪਤ ਕੀਤੀ, ਉਸਨੇ ਤੇਜਸਵੀ ਮਹਿਮਾ ਵੱਲੋਂ ਇੱਕ ਅਵਾਜ਼ ਸੁਣੀ। ਇਸ ਅਵਾਜ਼ ਨੇ ਆਖਿਆ, “ਇਹ ਮੇਰਾ ਪੁੱਤਰ ਹੈ, ਮੈਂ ਉਸਨੂੰ ਪਿਆਰ ਕਰਦਾ ਹਾਂ, ਅਤੇ ਮੈਂ ਇਸ ਨਾਲ ਬਹੁਤ ਪ੍ਰਸੰਨ ਹਾਂ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਉਹ ਨੂੰ ਪਿਤਾ ਪਰਮੇਸ਼ੁਰ ਕੋਲੋਂ ਆਦਰ ਅਤੇ ਵਡਿਆਈ ਮਿਲੀ ਸੀ, ਜਿਸ ਵੇਲੇ ਉਸ ਪਰਤਾਪੀ ਮਹਿਮਾ ਤੋਂ ਉਹ ਨੂੰ ਇਹ ਸ਼ਬਦ ਆਇਆ ਕਿ ਇਹ ਮੇਰਾ ਪਿਆਰਾ ਪੁੱਤਰ ਹੈ ਜਿਸ ਤੋਂ ਮੈਂ ਪ੍ਰਸੰਨ ਹਾਂ l
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پئی اوس خُدا باپ اوس ویلے عِزّت تے جلال پایا جد اوس بڑے جلال وِچوں اوہنوں ایہہ اواز آئی پئی ایہہ میرا پیارا پُتر اے جِہدے توں مَیں خُوش آں۔
Punjabi Standard Bible (Punjabi Standard Bible) 2023
ਕਿਉਂਕਿ ਜਦੋਂ ਉਸ ਨੇ ਪਿਤਾ ਪਰਮੇਸ਼ਰ ਵੱਲੋਂ ਆਦਰ ਅਤੇ ਮਹਿਮਾ ਪ੍ਰਾਪਤ ਕੀਤੀ ਤਾਂ ਉਸ ਮਹਿਮਾਮਈ ਤੇਜ ਦੇ ਰਾਹੀਂ ਇੱਕ ਅਵਾਜ਼ ਆਈ: “ਇਹ ਮੇਰਾ ਪਿਆਰਾ ਪੁੱਤਰ ਹੈ ਜਿਸ ਤੋਂ ਮੈਂ ਬਹੁਤ ਪ੍ਰਸੰਨ ਹਾਂ।”