2 Peter 1:19 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਗੱਲਾਂ ਸਾਨੂੰ ਹੋਰ ਵੱਧੇਰੇ ਪ੍ਰਪੱਕ ਕਰਦੀਆਂ ਹਨ ਕਿ ਜੋ ਗੱਲਾਂ ਨਬੀਆਂ ਨੇ ਆਖੀਆਂ ਉਹ ਸੱਚ ਹਨ। ਤੁਸੀਂ, ਜੋ ਨਬੀਆਂ ਨੇ ਆਖਿਆ ਉਸਦਾ ਸਖਤੀ ਨਾਲ ਅਨੁਸਰਣ ਕਰਨ ਕਾਰਣ, ਸਹੀ ਹੋਂ। ਉਨ੍ਹਾਂ ਦਾ ਸੰਦੇਸ਼ ਉਸ ਚਾਨਣ ਵਰਗਾ ਹੈ ਜੋ ਹਨੇਰੇ ਵਿੱਚ ਚਮਕਦਾ ਹੈ। ਇਹ ਚਾਨਣ ਸੂਰਜ ਚੜ੍ਹ੍ਹਨ ਤੱਕ ਅਤੇ ਸਵੇਰ ਦੇ ਤਾਰੇ ਦੇ ਤੁਹਾਡੇ ਦਿਲ ਵਿੱਚ ਚੜ੍ਹ੍ਹਨ ਤੱਕ ਰਹਿੰਦਾ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਾਡੇ ਕੋਲ ਭਵਿੱਖਬਾਣੀ ਦਾ ਬਚਨ ਵੀ ਹੈ ਜੋ ਪੂਰੀ ਤਰ੍ਹਾਂ ਭਰੋਸੇਯੋਗ ਹੈ, ਅਤੇ ਤੁਸੀਂ ਇਸ ਵੱਲ ਧਿਆਨ ਦੇਣਾ ਚੰਗਾ ਸਮਝੋਗੇ, ਜਿਵੇਂ ਕਿ ਇੱਕ ਹਨੇਰੀ ਜਗ੍ਹਾ ਵਿੱਚ ਇੱਕ ਰੌਸ਼ਨੀ ਚਮਕਦੀ ਹੈ, ਜਦੋਂ ਤੱਕ ਦਿਨ ਚੜ੍ਹਦਾ ਹੈ ਅਤੇ ਸਵੇਰ ਦਾ ਤਾਰਾ ਤੁਹਾਡੇ ਦਿਲਾਂ ਵਿੱਚ ਨਾ ਚੜ੍ਹ ਆਵੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਗੰਮ ਵਾਕ ਦਾ ਬਚਨ ਸਾਡੇ ਕੋਲ ਹੋਰ ਵੀ ਪੱਕਾ ਕੀਤਾ ਹੋਇਆ ਹੈ ਅਤੇ ਤੁਸੀਂ ਚੰਗਾ ਕਰਦੇ ਹੋ ਜੋ ਓਸ ਵੱਲ ਧਿਆਨ ਲਾਉਂਦੇ ਹੋ ਜਿਵੇਂ ਇੱਕ ਦੀਵੇ ਵੱਲ ਜੋ ਅਨ੍ਹੇਰੇ ਥਾਂ ਵਿੱਚ ਚਮਕਦਾ ਹੈ ਜਿੰਨਾ ਚਿਰ ਪੌਹ ਨਾ ਫੁੱਟੇ ਅਤੇ ਦਿਨ ਦਾ ਤਾਰਾ ਤੁਹਾਡਿਆਂ ਹਿਰਦਿਆਂ ਵਿੱਚ ਨਾ ਚੜ੍ਹ ਆਵੇ
Punjabi ERV
ਇਹ ਗੱਲਾਂ ਸਾਨੂੰ ਹੋਰ ਵਧੇਰੇ ਪ੍ਰਪੱਕ ਕਰਦੀਆਂ ਹਨ ਕਿ ਜੋ ਗੱਲਾਂ ਨਬੀਆਂ ਨੇ ਆਖੀਆਂ ਉਹ ਸੱਚ ਹਨ। ਤੁਸੀਂ, ਜੋ ਨਬੀਆਂ ਨੇ ਆਖਿਆ ਉਸਦਾ ਸਖਤੀ ਨਾਲ ਅਨੁਸਰਣ ਕਰਨ ਕਾਰਣ, ਸਹੀ ਹੋਂ। ਉਨ੍ਹਾਂ ਦਾ ਸੰਦੇਸ਼ ਉਸ ਚਾਨਣ ਵਰਗਾ ਹੈ ਜੋ ਹਨੇਰੇ ਵਿੱਚ ਚਮਕਦਾ ਹੈ। ਇਹ ਚਾਨਣ ਸੂਰਜ ਚਢ਼ਨ ਤੱਕ ਅਤੇ ਸਵੇਰ ਦੇ ਤਾਰੇ ਦੇ ਤੁਹਾਡੇ ਦਿਲ ਵਿੱਚ ਚਢ਼ਨ ਤੱਕ ਰਹਿੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਭਵਿੱਖਬਾਣੀ ਦਾ ਬਚਨ ਸਾਡੇ ਕੋਲ ਹੋਰ ਵੀ ਪੱਕਾ ਕੀਤਾ ਹੋਇਆ ਹੈ ਅਤੇ ਤੁਸੀਂ ਚੰਗਾ ਕਰਦੇ ਹੋ ਜੋ ਉਸ ਵੱਲ ਧਿਆਨ ਲਾਉਂਦੇ ਹੋ ਜਿਵੇਂ ਇੱਕ ਦੀਵੇ ਵੱਲ ਜੋ ਹਨੇਰੇ ਥਾਂ ਵਿੱਚ ਚਮਕਦਾ ਹੈ, ਜਦੋਂ ਤੱਕ ਪਹੁ ਨਾ ਫੁੱਟੇ ਅਤੇ ਦਿਨ ਦਾ ਤਾਰਾ ਤੁਹਾਡਿਆਂ ਦਿਲਾਂ ਵਿੱਚ ਨਾ ਚੜ੍ਹ ਆਵੇ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ساڈے کول نبیاں دا اوہ کلام اے جیہڑا وَدّھ اعتبار والا اے۔ تے تُسی چَنگا کر دے ہو جو ایہہ سمجھ کے اوہدے اُتّے دھیان کر دے ہو پئی اوہ اِک دِیوا اے۔ جیہڑا ہنیرے تھاں وِچ چانن کر دا اے۔ جد تِیکر دِن نا چڑھے تے صُبح دا ستارہ تُہاڈے دِلاں وِچ نا چمکے۔
Punjabi Standard Bible (Punjabi Standard Bible) 2023
ਇਸ ਤਰ੍ਹਾਂ ਨਬੀਆਂ ਦਾ ਉਹ ਵਚਨ ਸਾਡੇ ਲਈ ਹੋਰ ਵੀ ਪੱਕਾ ਠਹਿਰਿਆ। ਤੁਸੀਂ ਚੰਗਾ ਕਰਦੇ ਹੋ ਜੋ ਇਸ ਉੱਤੇ ਇਹ ਜਾਣ ਕੇ ਧਿਆਨ ਦਿੰਦੇ ਹੋ ਕਿ ਇਹ ਇੱਕ ਅਜਿਹਾ ਦੀਵਾ ਹੈ ਜੋ ਹਨੇਰੇ ਸਥਾਨ ਵਿੱਚ ਉਦੋਂ ਤੱਕ ਚਾਨਣ ਦਿੰਦਾ ਰਹਿੰਦਾ ਹੈ ਜਦੋਂ ਤੱਕ ਤੜਕਾ ਨਾ ਹੋ ਜਾਵੇ ਅਤੇ ਸਵੇਰ ਦਾ ਤਾਰਾ ਤੁਹਾਡੇ ਦਿਲਾਂ ਵਿੱਚ ਨਾ ਚਮਕੇ।